ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਨਿਆਂ ਅਦਾਲਤ (ਇੰਟਰਨੈਸ਼ਨਲ ਕੋਰਟ ਆਵ੍ ਜਸਟਿਸ) `ਚ ਮੁੜ ਚੁਣੇ ਜਾਣ `ਤੇ ਜਸਟਿਸ ਦਲਵੀਰ ਭੰਡਾਰੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ,‘‘ਮੈਂ ਜਸਟਿਸ ਦਲਵੀਰ ਭੰਡਾਰੀ ਨੂੰ ਅੰਤਰਰਾਸ਼ਟਰੀ ਨਿਆਂ ਅਦਾਲਤ (ਇੰਟਰਨੈਸ਼ਨਲ ਕੋਰਟ ਆਵ੍ ਜਸਟਿਸ) `ਚ ਮੁੜ ਚੁਣੇ ਜਾਣ `ਤੇ ਵਧਾਈਆਂ ਦਿੰਦਾ ਹਾਂ। ਉਨ੍ਹਾਂ ਦੀ ਮੁੜ ਚੋਣ ਸਾਡੇ ਲਈ ਮਾਣ ਵਾਲਾ ਪਲ ਹੈ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਵਿਦੇਸ਼ ਮੰਤਰਾਲੇ ਅਤੇ ਡਿਪਲੋਮੈਟਿਕ ਮਿਸ਼ਨਾਂ `ਚ ਉਨ੍ਹਾਂ ਦੀ ਪੂਰੀ ਟੀਮ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈਆਂ ਜਿਨ੍ਹਾਂ ਸਦਕਾ ਅੰਤਰਰਾਸ਼ਟਰੀ ਨਿਆਂ ਅਦਾਲਤ (ਇੰਟਰਨੈਸ਼ਨਲ ਕੋਰਟ ਆਵ੍ ਜਸਟਿਸ) ਵਿੱਚ ਭਾਰਤ ਦੀ ਮੁੜ ਚੋਣ ਹੋਈ ਹੈ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੇ ਸਾਰੇ ਮੈਂਬਰਾਂ ਦਾ ਭਾਰਤ ਪ੍ਰਤੀ ਉਨ੍ਹਾਂ ਦੇ ਸਮਰਥਨ ਅਤੇ ਵਿਸ਼ਵਾਸ ਲਈ ਅਥਾਹ ਧੰਨਵਾਦ।’’
*****
ਏਕੇਟੀ/ਏਕੇ
I congratulate Justice Dalveer Bhandari on being re-elected to the International Court of Justice. His re-election is a proud moment for us.
— Narendra Modi (@narendramodi) November 21, 2017