Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੱਜ ਸਹੁੰ ਚੁੱਕਣ ਵਾਲੀ ਨਵੀਂ ਉੱਤਰ ਪ੍ਰਦੇਸ਼ ਸਰਕਾਰ ਨੂੰ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਅੱਜ ਸਹੁੰ ਚੁੱਕਣ ਵਾਲੀ ਨਵੀਂ ਉੱਤਰ ਪ੍ਰਦੇਸ਼ ਸਰਕਾਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਯੋਗੀ ਅਦਿੱਤਿਆਨਾਥ, ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ, ਸ਼੍ਰੀ ਦਿਨੇਸ਼ ਸ਼ਰਮਾ ਅਤੇ ਹੋਰਨਾਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ ਜਿਨ੍ਹਾਂ ਨੇ ਅੱਜ ਉੱਤਰ ਪ੍ਰਦੇਸ਼ ਵਿੱਚ ਨਵੀਂ ਸਰਕਾਰ ਬਣਾਉਣ ਲਈ ਸਹੁੰ ਚੁੱਕੀ। ਨਵੀਂ ਸਰਕਾਰ ਵਿੱਚ ਬੇਅੰਤ ਵਿਸ਼ਵਾਸ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਨਵੀਂ ਟੀਮ ਵੱਲੋਂ ਰਿਕਾਰਡ ਵਿਕਾਸ ਕੀਤਾ ਜਾਵੇਗਾ ਅਤੇ ਜਦੋਂ ਉੱਤਰ ਪ੍ਰਦੇਸ਼ ਵਿਕਾਸ ਕਰਦਾ ਹੈ ਤਾਂ ਭਾਰਤ ਦਾ ਵੀ ਵਿਕਾਸ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ” ਯੋਗੀ ਅਦਿੱਤਿਆਨਾਥ ਜੀ, ਕੇਸ਼ਵ ਪ੍ਰਸਾਦ ਮੌਰਿਆ ਜੀ, ਦਿਨੇਸ਼ ਸ਼ਰਮਾ ਜੀ ਅਤੇ ਉਨ੍ਹਾਂ ਸਾਰਿਆਂ ਨੂੰ ਵਧਾਈਆਂ ਜਿਨ੍ਹਾਂ ਨੇ ਅੱਜ ਸਹੁੰ ਚੁੱਕੀ । ਉੱਤਰ ਪ੍ਰਦੇਸ਼ ਦੀ ਸੇਵਾ ਲਈ ਸ਼ੁਭਕਾਮਨਾਵਾਂ ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨਵੀਂ ਟੀਮ ਉੱਤਰ ਪ੍ਰਦੇਸ਼ ਨੂੰ ਉੱਤਮ ਪ੍ਰਦੇਸ਼ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ। ਰਿਕਾਰਡ ਵਿਕਾਸ ਹੋਵੇਗਾ।
ਸਾਡਾ ਇੱਕੋ – ਇੱਕ ਮਿਸ਼ਨ ਅਤੇ ਉਦੇਸ਼ ਵਿਕਾਸ ਹੈ। ਜਦੋਂ ਉੱਤਰ ਪ੍ਰਦੇਸ਼ ਵਿਕਾਸ ਕਰਦਾ ਹੈ ਤਾਂ ਭਾਰਤ ਵਿਕਾਸ ਕਰਦਾ ਹੈ । ਅਸੀਂ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਲਈ ਮੌਕੇ ਸਿਰਜਣਾ ਚਾਹੁੰਦੇ ਹਾਂ।”

*****

AKT/NT