Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਵਿੱਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਵਿੱਚ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਰਾਸ਼ੀ (ਐਕਸਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ:

ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਵਿੱਚ ਹੋਇਆ ਹਾਦਸਾ ਬੇਹੱਦ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਸਾਡੀ ਡੂੰਘੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕਰਦੇ ਹਾਂ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ, “ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

****

ਐੱਮਜੇਪੀਐੱਸ/ਐੱਸਟੀ