Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਫ਼ੋਨ ’ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਸ਼੍ਰੀ ਪਵਨ ਕਲਿਆਣ ਮਜ਼ਬੂਤ ​​ਵਿਅਕਤੀ ਹਨ ਅਤੇ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਬਹੁਤ ਜਲਦੀ ਤੰਦਰੁਸਤ ਹੋ ਜਾਣਗੇ। ਸ਼੍ਰੀ ਮੋਦੀ ਨੇ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਮੈਂ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ। ਉਹ ਬੇਹੱਦ ਦਲੇਰ ਵਿਅਕਤੀ ਹਨ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਬਹੁਤ ਜਲਦੀ ਠੀਕ ਹੋ ਜਾਣਗੇ। ਮੈਂ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”

@PawanKalyan”

****

ਐੱਮਜੇਪੀਐੱਸ/ਐੱਸਐੱਸ/ਐੱਸਟੀ