Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਈਆਈਟੀ ਗਾਂਧੀਨਗਰ ਕੈਂਪਸ ਰਾਸ਼ਟਰ ਨੂੰ ਸਮਰਪਿਤ ਕੀਤਾ


ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਆਈਆਈਟੀ ਦਾ ਗਾਂਧੀਨਗਰ ਕੈਂਪਸ ਅੱਜ ਰਾਸ਼ਟਰ ਨੂੰ ਸਮਰਪਿਤ ਕੀਤਾ।

ਉਨ੍ਹਾਂ ਪ੍ਰਧਾਨ ਮੰਤਰੀ ਗ੍ਰਾਮੀਣ ਡਿਜੀਟਲ ਸਾਕਸ਼ਰਤਾ ਅਭਿਯਾਨ ਦੇ ਟ੍ਰੇਨੀਆਂ ਨੂੰ ਵੀ ਸਨਮਾਨਿਤ ਕੀਤਾ।

ਪ੍ਰਧਾਨ ਮੰਤਰੀ ਨੇ ਗਾਂਧੀ ਨਗਰ ਵਿੱਚ ਇੱਕ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕੀਤਾ ਜਿਸ ਵਿੱਚ ਕਿ ਬਹੁਤ ਸਾਰੇ ਆਈਆਈਟੀ ਵਾਲੇ ਵੀ ਸ਼ਾਮਲ ਸਨ। ਪ੍ਰਧਾਨ ਮੰਤਰੀ ਨੇ ਕਿਹਾ, ”ਤੁਸੀਂ ਆਈ ਆਈ ਟੀਅਨਜ਼ ਹੋ। ਮੈਂ ਕਿਸੇ ਵੇਲੇ ਟੀ-ਈਅਨ ਸੀ, ਜਦੋਂ ਕਿ ਮੈਂ ਜਵਾਨ ਸੀ (ਮੈਂ ਚਾਹ ਵੇਚਦਾ ਹੁੰਦਾ ਸੀ)। ਇਸ ਦਿਨ ਕੁਝ ਸਾਲ ਪਹਿਲਾਂ ਮੈਂ ਪਹਿਲੀ ਵਾਰੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਸ ਵੇਲੇ ਤੱਕ ਮੈਂ ਇੱਕ ਵਿਧਾਇਕ ਵੀ ਨਹੀਂ ਸੀ। ਮੈਂ ਫੈਸਲਾ ਕੀਤਾ ਕਿ ਜੋ ਕੁਝ ਵੀ ਮੈਂ ਕਰਾਂਗਾ ਉਹ ਮੈਂ ਆਪਣੀ ਸਮਰੱਥਾ ਦੀ ਪੂਰੀ ਵਰਤੋਂ ਕਰਕੇ ਕਰਾਂਗਾ।”

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਦੇ ਹਰ ਹਿੱਸੇ ਵਿੱਚ ਡਿਜੀਟਲ ਸਾਖਰਤਾ ਫੈਲਾਉਣ ਲਈ ਕੰਮ ਚਲ ਰਿਹਾ ਹੈ। ਇਹ ਸਾਖਰਤਾ ਸਾਰੇ ਉਮਰ ਵਰਗਾਂ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਫੈਲਾਈ ਜਾ ਰਹੀ ਹੈ।

ਅੱਜ ਦੇ ਸਮੇਂ ਵਿੱਚ ਅਸੀਂ ਡਿਜੀਟਲ ਵੰਡ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਜ਼ੋਰ ਦਿੱਤਾ ਕਿ ਇੱਕ ਡਿਜੀਟਲ ਭਾਰਤ ਪਾਰਦਰਸ਼ਤਾ, ਪ੍ਰਭਾਵਸ਼ਾਲੀ ਸੇਵਾ ਪ੍ਰਦਾਨ ਕਰਨ ਅਤੇ ਚੰਗੀ ਗਵਰਨੈਂਸ (good governance) ਦੀ ਗਾਰੰਟੀ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਪੜ੍ਹਾਈ ਪ੍ਰੀਖਿਆ ਅਧਾਰਤ ਨਹੀਂ ਹੋਣੀ ਚਾਹੀਦੀ। ਇਸ ਵਿੱਚ ਮੁੱਖ ਜ਼ੋਰ ਖੋਜ ਉੱਤੇ ਦਿੱਤਾ ਜਾਣਾ ਚਾਹੀਦਾ ਹੈ।

***

AKT/SH