Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਈਓਆਰਏ ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਅਤੇ ਵਫ਼ਦਾਂ ਦੇ ਮੁਖੀਆਂ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਨੇ ਅੱਜ ਹਿੰਦ ਮਹਾਸਾਗਰ ਰਿਮ ਐਸੋਸੀਏਸ਼ਨ (ਆਈਓਆਰਏ) ਦੇ 23 ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਅਤੇ ਵਫ਼ਦਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ। ਇਹ ਸਾਰੇ ਆਈਓਆਰਏ ਮੰਤਰੀ ਪ੍ਰੀਸ਼ਦ ਦੀ 25ਵੀਂ ਮੀਟਿੰਗ ਵਿੱਚ ਹਿੱਸਾ ਲੈਣ ਲਈ ਨਵੀਂ ਦਿੱਲੀ ਆਏ ਹੋਏ ਹਨ।

ਹਿੰਦ ਮਹਾਸਾਗਰ ਰਾਹੀਂ ਵਿਕਸਿਤ ਹੋਏ ਹਜ਼ਾਰਾਂ ਸਾਲ ਪੁਰਾਣੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ’ਤੇ ਚਾਨਣਾ ਪਾਉਂਦਿਆਂ ਪ੍ਰਧਾਨ ਮੰਤਰੀ ਨੇ ਆਈਓਆਰਏ ਦੇ ਪ੍ਰਧਾਨ ਵਜੋਂ ਸਾਰੇ ਭਾਈਵਾਲ ਮੈਂਬਰ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ, ਸੁਰੱਖਿਆ, ਸਥਿਰਤਾ ਅਤੇ ਸਾਂਝੀ ਖੁਸ਼ਹਾਲੀ ਨੂੰ ਹੋਰ ਮਜ਼ਬੂਤ ਕਰਨ ਲਈ ‘ਮਹਾਸਾਗਰ’ (ਖੇਤਰਾਂ ਵਿੱਚ ਸੁਰੱਖਿਆ ਅਤੇ ਵਿਕਾਸ ਲਈ ਆਪਸੀ ਅਤੇ ਸਮੁੱਚੀ ਉੱਨਤੀ) ਦੀ ਆਪਣੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਉਤਸੁਕ ਹੈ।

 

ਪ੍ਰਧਾਨ ਮੰਤਰੀ ਨੇ ‘ਐੱਕਸ’ ’ਤੇ ਪੋਸਟ ਕੀਤਾ:

 

“ਨਵੀਂ ਦਿੱਲੀ ਵਿੱਚ ਆਈਓਆਰਏ ਮੰਤਰੀ ਪ੍ਰੀਸ਼ਦ ਦੀ 25ਵੀਂ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਿੰਦ ਮਹਾਸਾਗਰ ਰਿਮ ਐਸੋਸੀਏਸ਼ਨ ਦੇ 23 ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਅਤੇ ਵਫ਼ਦਾਂ ਦੇ ਮੁਖੀਆਂ ਨੂੰ ਮਿਲ ਕੇ ਖ਼ੁਸ਼ੀ ਹੋਈ।

 

ਹਿੰਦ ਮਹਾਸਾਗਰ ਨੇ ਹਜ਼ਾਰਾਂ ਸਾਲਾਂ ਤੋਂ ਸਾਡੇ ਲੋਕਾਂ ਨੂੰ ਆਪਸ ਵਿੱਚ ਜੋੜਿਆ ਹੈ। ਆਈਓਆਰਏ ਦੇ ਪ੍ਰਧਾਨ ਵਜੋਂ ਭਾਰਤ ਸਾਰੇ ਭਾਈਵਾਲ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਅਤੇ ‘ਮਹਾਸਾਗਰ’ (ਖੇਤਰਾਂ ਵਿੱਚ ਸੁਰੱਖਿਆ ਅਤੇ ਵਿਕਾਸ ਲਈ ਆਪਸੀ ਅਤੇ ਸਮੁੱਚੀ ਉੱਨਤੀ) ਦੀ ਆਪਣੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਅਤੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ, ਸੁਰੱਖਿਆ, ਸਥਿਰਤਾ ਅਤੇ ਖੁਸ਼ਹਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਉਤਸੁਕ ਹੈ।

 

@IORAofficial”

 

*************

ਐੱਨਕੇਆਰਐੱਮ/ਐੱਸਐੱਸ/ਐੱਸਐੱਸ