Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੌਮੀ ਤਿਉਹਾਰ ਸਾਡੀ ਮਾਤ-ਭੂਮੀ ਲਈ ਬਹਾਦਰ ਆਜ਼ਾਦੀ ਘੁਲਾਟੀਆਂ ਦੀ ਅਥਾਹ ਦਲੇਰੀ, ਲਗਾਤਾਰ ਸੰਘਰਸ਼ ਅਤੇ ਬੇਮਿਸਾਲ ਸਮਰਪਣ ਦੀ ਯਾਦ ਦਿਵਾਉਂਦਾ ਹੈ, ਜਿਸ ਸਦਕਾ ਬਸਤੀਵਾਦੀ ਹਕੂਮਤ ਦਾ ਅੰਤ ਸੰਭਵ ਹੋ ਸਕਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸੁਪਨੇ ਸਾਨੂੰ ਲਗਾਤਾਰ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਉਨ੍ਹਾਂ ਦੇ ਆਦਰਸ਼ ਅਪਣਾਉਣ ਦਾ ਸੱਦਾ ਦਿੱਤਾ, ਤਾਂ ਜੋ ਅਸੀਂ ਸਾਰੇ ਮਿਲ ਕੇ ‘ਵਿਕਸਿਤ ਭਾਰਤ’ ਦਾ ਸੰਕਲਪ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਕੰਮ ਕਰ ਸਕੀਏ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 140 ਕਰੋੜ ਦੇਸ਼-ਵਾਸੀਆਂ ਦੀ ਸਮਰੱਥਾ ਨਾਲ ਸਾਡਾ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿਕਾਸ ਯਾਤਰਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਸਾਰੇ ਦੇਸ਼-ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।

ਇਹ ਕੌਮੀ ਤਿਉਹਾਰ ਸਾਨੂੰ ਦੇਸ਼ ਦੇ ਬਹਾਦਰ ਘੁਲਾਟੀਆਂ ਦੀ ਕਮਾਲ ਦੀ ਦਲੇਰੀ, ਅਣਥੱਕ ਸੰਘਰਸ਼ ਅਤੇ ਮਾਤ-ਭੂਮੀ ਪ੍ਰਤੀ ਬੇਮਿਸਾਲ ਸਮਰਪਣ ਦੀ ਯਾਦ ਦਿਵਾਉਂਦਾ ਹੈ। ਆਓ, ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾ ਕੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਸਾਕਾਰ ਕਰੀਏ।

140 ਕਰੋੜ ਭਾਰਤੀਆਂ ਦੀ ਸਮਰੱਥਾ ਨਾਲ ਸਾਡਾ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਹ ਵਿਕਾਸ ਯਾਤਰਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧਦੀ ਰਹੇ।

ਸਾਰੇ ਦੇਸ਼-ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬੇਅੰਤ ਸ਼ੁਭਕਾਮਨਾਵਾਂ।

ਇਹ ਰਾਸ਼ਟਰੀ ਪੁਰਬ ਸਾਨੂੰ ਦੇਸ਼ ਦੇ ਵੀਰ ਯੋਧਿਆਂ ਦੇ ਅਦਭੁਤ ਸਾਹਸ, ਅਣਥੱਕ ਸੰਘਰਸ਼ ਅਤੇ ਮਾਤ-ਭੂਮੀ ਪ੍ਰਤੀ ਅਤੁੱਲ ਸਮਰਪਣ ਦੀ ਯਾਦ ਦਿਵਾਉਂਦਾ ਹੈ।

ਆਓ, ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾ ਕੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰੀਏ।

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ