Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਜ਼ਾਦ ਹਿੰਦ ਸਰਕਾਰ ਦੇ ਗਠਨ ਦੀ 75ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਭਾਗ ਲਿਆ

ਪ੍ਰਧਾਨ ਮੰਤਰੀ ਨੇ ਆਜ਼ਾਦ ਹਿੰਦ ਸਰਕਾਰ ਦੇ ਗਠਨ ਦੀ 75ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਭਾਗ ਲਿਆ

ਪ੍ਰਧਾਨ ਮੰਤਰੀ ਨੇ ਆਜ਼ਾਦ ਹਿੰਦ ਸਰਕਾਰ ਦੇ ਗਠਨ ਦੀ 75ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਭਾਗ ਲਿਆ

ਪ੍ਰਧਾਨ ਮੰਤਰੀ ਨੇ ਆਜ਼ਾਦ ਹਿੰਦ ਸਰਕਾਰ ਦੇ ਗਠਨ ਦੀ 75ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਭਾਗ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਵੱਲੋਂ ਬਣਾਈ ਆਜ਼ਾਦ ਹਿੰਦ ਸਰਕਾਰ ਦੇ ਗਠਨ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਲਾਲ ਕਿਲੇ ’ਤੇ ਰਾਸ਼ਟਰੀ ਝੰਡਾ ਫਹਿਰਾਇਆ। ਪ੍ਰਧਾਨ ਮੰਤਰੀ ਨੇ ਆਜ਼ਾਦ ਹਿੰਦ ਸਰਕਾਰ ਦੇ ਗਠਨ ਦੀ 75ਵੀਂ ਵਰ੍ਹੇਗੰਢ ਦੇ ਮਾਣ ਭਰੇ ਮੌਕੇ ’ਤੇ ਰਾਸ਼ਟਰ ਨੂੰ ਵਧਾਈ ਦਿੱਤੀ। ਇਸ ਮੌਕੇ ’ਤੇ ਉਨ੍ਹਾਂ ਕਿਹਾ ਕਿ ਆਜ਼ਾਦ ਹਿੰਦ ਸਰਕਾਰ ਨੇ ਸੁਭਾਸ਼ ਚੰਦਰ ਬੋਸ ਵੱਲੋਂ ਮਜ਼ਬੂਤ ਅਣਵੰਡੇ ਭਾਰਤ ਦੀ ਪ੍ਰਤੀਨਿਧਤਾ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦ ਹਿੰਦ ਸਰਕਾਰ ਸਰਗਰਮ ਰੂਪ ਨਾਲ ਰਾਸ਼ਟਰ ਨਿਰਮਾਣ ਵਿੱਚ ਸ਼ਾਮਲ ਸੀ ਅਤੇ ਇੱਥੋਂ ਤੱਕ ਕਿ ਆਪਣੇ ਬੈਂਕ, ਕਰੰਸੀ ਅਤੇ ਟਿਕਟਾਂ ਵੀ ਸ਼ੁਰੂ ਕਰ ਦਿੱਤੇ ਸਨ।

ਨੇਤਾਜੀ ਦੇ ਯੋਗਦਾਨ ਨੂੰ ਯਾਦ ਕਰਦਿਆਂ, ਮੋਦੀ ਨੇ ਕਿਹਾ ਕਿ ਸੁਭਾਸ਼ ਚੰਦਰ ਬੋਸ ਦੂਰਦਰਸ਼ੀ ਸਨ ਜਿਨ੍ਹਾਂ ਨੇ ਭਾਰਤੀਆਂ ਨੂੰ ਸ਼ਕਤੀਸ਼ਾਲੀ ਬਸਤੀਵਾਦੀ ਬ੍ਰਿਟਿਸ਼ ਸ਼ਾਸਨ ਖ਼ਿਲਾਫ਼ ਲੜਨ ਲਈ ਇਕਜੁੱਟ ਕੀਤਾ। ਉਨ੍ਹਾਂ ਨੇ ਕਿਹਾ ਕਿ ਬੋਸ ਆਪਣੇ ਜਵਾਨੀ ਦੇ ਸਮੇਂ ਤੋਂ ਹੀ ਦੇਸ਼ ਭਗਤ ਸਨ ਜਿਵੇਂ ਕਿ ਉਨ੍ਹਾਂ ਵੱਲੋਂ ਆਪਣੀ ਮਾਂ ਨੂੰ ਲਿਖੇ ਪੱਤਰਾਂ ਵਿੱਚ ਦਿਖਾਈ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨੇਤਾਜੀ ਸਿਰਫ਼ ਭਾਰਤੀਆਂ ਲਈ ਹੀ ਪ੍ਰੇਰਨਾ ਨਹੀਂ ਸਨ, ਬਲਕਿ ਉਨ੍ਹਾਂ ਸਾਰਿਆਂ ਲਈ ਵੀ ਸਨ ਜੋ ਦੁਨੀਆ ਭਰ ਦੇ ਦੇਸ਼ਾਂ ਵਿੱਚ ਆਤਮਨਿਰਭਰਤਾ ਅਤੇ ਅਜ਼ਾਦੀ ਲਈ ਲੜ ਰਹੇ ਸਨ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕਿਵੇਂ ਦੱਖਣ ਅਫ਼ਰੀਕੀ ਨੇਤਾ ਨੈਲਸਨ ਮੰਡੇਲਾ ਨੇਤਾਜੀ ਤੋਂ ਪ੍ਰੇਰਿਤ ਹੋਏ।

ਰਾਸ਼ਟਰ ਨੂੰ ਯਾਦ ਦਿਵਾਉਂਦਿਆਂ ਕਿ ਸੁਭਾਸ਼ ਚੰਦਰ ਬੋਸ ਦੀ ਕਲਪਨਾ ਦੇ ਰੂਪ ਵਿੱਚ ਇੱਕ ‘ਨਿਊ ਇੰਡੀਆ’ ਬਣਾਉਣ ਤੋਂ ਪਹਿਲਾਂ ਸਾਨੂੰ ਲੰਬਾ ਸਫ਼ਰ ਤੈਅ ਕਰਨਾ ਹੈ, ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਨੇਤਾਜੀ ਤੋਂ ਪ੍ਰੇਰਿਤ ਹੋਣ ਅਤੇ ਦੇਸ਼ ਦੇ ਵਿਕਾਸ ਦੀ ਦਿਸ਼ਾ ਵਿੱਚ ਕਾਰਜ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਅਨੇਕ ਕੁਰਬਾਨੀਆਂ ਤੋਂ ਬਾਅਦ ਅਜ਼ਾਦੀ ਹਾਸਲ ਕੀਤੀ ਹੈ ਅਤੇ ਅਜ਼ਾਦੀ ਨੂੰ ਸੰਭਾਲਣਾ ਨਾਗਰਿਕਾਂ ਦਾ ਕਰਤੱਵ ਹੈ।

ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਰਾਣੀ ਝਾਂਸੀ ਰੈਜੀਮੈਂਟ ਦੇ ਗਠਨ ਰਾਹੀਂ ਹਥਿਆਰਬੰਦ ਬਲਾਂ ਵਿੱਚ ਔਰਤਾਂ ਲਈ ਸਮਾਨ ਅਵਸਰ ਦੀ ਨੀਂਹ ਰੱਖੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਵਿਰਾਸਤ ਨੂੰ ਸੱਚੀ ਭਾਵਨਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਔਰਤਾਂ ਨੂੰ ਹਥਿਆਰਬੰਦ ਬਲਾਂ ਵਿੱਚ ਸਥਾਈ ਕਮਿਸ਼ਨ ਲਈ ਸਮਾਨ ਮੌਕੇ ਦਿੱਤੇ ਜਾਣਗੇ।

***

ਏਕੇਟੀ/ਵੀਜੇ