ਪੀਐੱਮਇੰਡੀਆ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦਾ ਦੌਰਾ ਕੀਤਾ। ਉਨ੍ਹਾਂ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਜੰਗਮਵਾੜੀ ਮਠ ਵਿੱਚ ਜਗਦਗੁਰੂ ਵਿਸ਼ਵਰਾਧਯ ਗੁਰੂਕੁਲ ਦੇ ਸ਼ਤਾਬਦੀ ਸਮਾਰੋਹ ਦੇ ਸਮਾਪਤੀ ਸਮਾਗਮ ਵਿੱਚ ਹਿੱਸਾ ਲਿਆ।
ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ, ‘ਸ਼੍ਰੀ ਸਿਧਾਂਤ ਸ਼ਿਖਾਮਣੀ ਗ੍ਰੰਥ’ ਦਾ 19 ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਸੰਸਕਰਨ ਜਾਰੀ ਵੀ ਕੀਤਾ। ਉਨ੍ਹਾਂ ‘ਸ਼੍ਰੀ ਸਿਧਾਂਤ ਸ਼ਿਖਾਮਣੀ ਗ੍ਰੰਥ’ ਮੋਬਾਈਲ ਐਪ ਵੀ ਲਾਂਚ ਕੀਤਾ। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਕਿ ਇਹ ਇਤਫਾਕ ਹੈ ਕਿ ਸ਼ਤਾਬਦੀ ਸਮਾਰੋਹ ਦਾ ਆਯੋਜਨ ਨਵੇਂ ਦਹਾਕੇ ਦੇ ਆਰੰਭ ਵਿੱਚ ਹੋ ਰਿਹਾ ਹੈ ਅਤੇ ਇਹ ਦਹਾਕਾ 21ਵੀਂ ਸਦੀ ਦੇ ਗਿਆਨ ਵਿਗਿਆਨ ਵਿੱਚ ਭਾਰਤ ਦੀ ਭੂਮਿਕਾ ਨੂੰ ਵਿਸ਼ਵ ਪਟਲ ‘ਤੇ ਫਿਰ ਸਥਾਪਿਤ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਮੋਬਾਈਲ ਐਪ ਰਾਹੀਂ ‘ਸ਼੍ਰੀ ਸਿਧਾਂਤ ਸ਼ਿਖਾਮਣੀ ਗ੍ਰੰਥ’ ਦਾ ਡਿਜੀਟਲੀਕਰਨ ਨੌਜਵਾਨ ਪੀੜ੍ਹੀ ਦੇ ਨਾਲ ਉਸ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਏਗਾ ਅਤੇ ਉਨ੍ਹਾਂ ਦੇ ਜੀਵਨ ਨੂੰ ਪ੍ਰੇਰਿਤ ਵੀ ਕਰੇਗਾ। ਪ੍ਰਧਾਨ ਮੰਤਰੀ ਨੇ ਇਸ ਮੋਬਾਈਲ ਐਪ ਰਾਹੀਂ ਗ੍ਰੰਥ ਨਾਲ ਸਬੰਧਿਤ ਵਿਸ਼ਿਆਂ ‘ਤੇ ਸਲਾਨਾ ਕੁਇੱਜ਼ (ਪ੍ਰਸ਼ਨ – ਉੱਤਰ ਮੁਕਾਬਲੇ) ਦਾ ਆਯੋਜਨ ਕਰਵਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ 19 ਭਾਸ਼ਾਵਾਂ ਵਿੱਚ ਇਸ ਗ੍ਰੰਥ ਦੇ ਅਨੁਵਾਦ ਨਾਲ ਇਸ ਦੀ ਪਹੁੰਚ ਵਿਆਪਕ ਜਨਤਾ ਤੱਕ ਪਹੁੰਚਾਉਣ ਵਿੱਚ ਸਹਾਇਤਾ ਮਿਲੇਗੀ।
ਪ੍ਰਧਾਨ ਮੰਤਰੀ ਨੇ ਕਿਹਾ, ‘ਨਾਗਰਿਕ ਦੇ ਰੂਪ ਵਿੱਚ ਸਾਡਾ ਆਚਰਣ ਭਾਰਤ ਦੇ ਭਵਿੱਖ ਦਾ ਨਿਰਧਾਰਨ ਕਰੇਗਾ, ਨਵੇਂ ਭਾਰਤ ਦੀ ਦਿਸ਼ਾ ਤੈਅ ਕਰੇਗਾ।’ ਉਨ੍ਹਾਂ ਕਿਹਾ ਕਿ ਸੰਤਾਂ ਦੁਆਰਾ ਦਿਖਾਏ ਰਸਤੇ ‘ਤੇ ਚਲਦੇ ਹੋਏ, ਅਸੀਂ ਆਪਣੇ ਜੀਵਨ ਦੇ ਸੰਕਲਪ ਪੂਰੇ ਕਰਨੇ ਹਨ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਆਪਣਾ ਪੂਰਾ ਸਹਿਯੋਗ ਦੇਣਾ ਹੈ।
ਉਨ੍ਹਾਂ ਨੇ ਸਵੱਛਤਾ ਪ੍ਰਤੀ ਜਾਗਰੂਕਤਾ ਉਤਪੰਨ ਕਰਨ ਅਤੇ ਸਵੱਛਤਾ ਮਿਸ਼ਨ ਨੂੰ ਦੇਸ਼ ਦੇ ਕੋਨੇ – ਕੋਨੇ ਤੱਕ ਲਿਜਾਣ ਵਿੱਚ ਜਨਤਾ ਦੇ ਯੋਗਦਾਨ ਦੀ ਸਰਾਹਨਾ ਕੀਤੀ। ਪ੍ਰਧਾਨ ਮੰਤਰੀ ਨੇ ਜਨਤਾ ਨੂੰ ਭਾਰਤ ਵਿੱਚ ਨਿਰਮਿਤ ਉਤਪਾਦ ਵਰਤਣ ਦੀ ਅਨੁਰੋਧ ਕੀਤੀ। ਉਨ੍ਹਾਂ ਨੇ ਜਲ – ਜੀਵਨ ਮਿਸ਼ਨ ਨੂੰ ਕਾਮਯਾਬ ਬਣਾਉਣ ਲਈ ਵੀ ਹਰ ਵਿਅਕਤੀ ਨੂੰ ਉਸ ਵਿੱਚ ਹਿੱਸਾ ਲੈਣ ਲਈ ਕਿਹਾ।
ਪ੍ਰਧਾਨ ਮੰਤਰੀ ਨੇ ਕਿਹਾ, ਕਿ ਗੰਗਾ ਨਦੀ ਨੂੰ ਸਵੱਛ ਬਣਾਉਣ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੇਵਲ ਜਨ ਭਾਗੀਦਾਰੀ ਦੇ ਕਾਰਨ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਨਮਾਮਿ ਗੰਗੇ ਪ੍ਰੋਗਰਾਮ ਦੇ ਤਹਿਤ 7,000 ਕਰੋੜ ਰੁਪਏ ਲਾਗਤ ਦੇ ਪ੍ਰੋਜੈਕਟ ਪੂਰੇ ਕੀਤੇ ਜਾ ਚੁੱਕੇ ਹਨ, ਜਦੋਂਕਿ 21,000 ਕਰੋੜ ਰੁਪਏ ਦੀ ਲਾਗਤ ਦੇ ਪ੍ਰੋਜੈਕਟਾਂ ‘ਤੇ ਕਾਰਜ ਪ੍ਰਗਤੀ ‘ਤੇ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ਕਿ ਸਰਕਾਰ ਨੇ ਹਾਲ ਹੀ ਵਿੱਚ ਰਾਮ ਮੰਦਿਰ ਦੇ ਨਿਰਮਾਣ ਲਈ ‘ਸ਼੍ਰੀ ਰਾਮ ਜਨਮ ਭੂਮੀ ਤੀਰਥ ਕਸ਼ੇਤਰ’ ਟਰੱਸਟ ਦੇ ਗਠਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਟਰੱਸਟ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਦੀ ਦੇਖ – ਰੇਖ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 67 ਏਕੜ ਜ਼ਮੀਨ ਇਸ ਟਰੱਸਟ ਨੂੰ ਟਰਾਂਸਫਰ ਕਰਨ ਦਾ ਫੈਸਲਾ ਕੀਤਾ ਹੈ।



****
ਵੀਆਰਆਰਕੇ/ਏਕੇਪੀ/ਕੇਪੀ
संस्कृत और संस्कृति की संगम स्थली में आप सभी के बीच आना मेरे लिए सौभाग्य का विषय है। बाबा विश्वनाथ के सानिध्य में, मां गंगा के आंचल में, संतवाणी का साक्षी बनने का अवसर कम ही मिल पाता है: PM @narendramodi
— PMO India (@PMOIndia) February 16, 2020
तुलसीदास जी कहा करते थे- ‘संत समागम हरि कथा तुलसी दुर्लभ दोउ’। इस भूमि की यही विशेषता है। ऐसे में वीरशैव जैसी संत परंपरा को युवा पीढ़ी तक पहुंचा रहे जगद्गुरु विश्वराध्य गुरुकुल के शताब्दी वर्ष का समापन एक गौरवशाली क्षण है: PM @narendramodi
— PMO India (@PMOIndia) February 16, 2020
भारत में राष्ट्र का ये मतलब कभी नहीं रहा कि किसने कहाँ जीत हासिल की, किसकी कहाँ हार हुई! हमारे यहाँ राष्ट्र सत्ता से नहीं, संस्कृति और संस्कारों से सृजित हुआ है, यहां रहने वालों के सामर्थ्य से बना है: PM @narendramodi
— PMO India (@PMOIndia) February 16, 2020
भक्ति से मुक्ति का मार्ग दिखाने वाले इस दर्शन को भावी पीढ़ी तक पहुंचना चाहिए। एक App के माध्यम से इस पवित्र ज्ञानग्रंथ का डिजिटलीकरण युवा पीढ़ी के जुड़ाव को और बल देगा, उनके जीवन की प्रेरणा बनेगा: PM @narendramodi
— PMO India (@PMOIndia) February 16, 2020
संस्कृत भाषा और दूसरी भारतीय भाषाओं को ज्ञान का माध्यम बनाते हुए, टेक्नॉलॉजी का समावेश आप कर रहे हैं, वो भी अद्भुत है। सरकार का भी यही प्रयास है कि संस्कृत सहित सभी भारतीय भाषाओं का विस्तार हो, युवा पीढ़ी को इसका लाभ हो: PM @narendramodi
— PMO India (@PMOIndia) February 16, 2020
देश सिर्फ सरकार से नहीं बनता बल्कि एक-एक नागरिक के संस्कार से बनता है। नागरिक के संस्कार को उसकी कर्तव्य भावना श्रेष्ठ बनाती है। एक नागरिक के रूप में हमारा आचरण ही भारत के भविष्य को तय करेगा, नए भारत की दिशा तय करेगा: PM @narendramodi
— PMO India (@PMOIndia) February 16, 2020
मठों द्वारा दिखाए रास्ते पर चलते हुए, संतों द्वारा दिखाए रास्ते पर चलते हुए, हमें अपने जीवन के संकल्प पूरे करने हैं और राष्ट्र निर्माण में भी अपना पूरा सहयोग करते चलना है: PM @narendramodi
— PMO India (@PMOIndia) February 16, 2020
बीते 5-6 वर्षों में अगर गंगाजल में अभूतपूर्व सुधार देखने को मिल रहा है तो इसके पीछे भी जनभागीदारी का बहुत महत्व है।
— PMO India (@PMOIndia) February 16, 2020
मां गंगा के प्रति आस्था और दायित्व का भाव आज अभूतपूर्व स्तर पर है: PM @narendramodi
नमामि गंगे अभियान के तहत 7 हजार करोड़ रुपए के प्रोजेक्ट्स पर काम पूरा हो चुका है। 21 हज़ार करोड़ रुपए से अधिक के प्रोजेक्ट्स पर कार्य प्रगति पर है।
— PMO India (@PMOIndia) February 16, 2020
जिन प्रोजेक्ट्स पर काम चल रहा है उनको भी हम तेज़ी से पूरा करने का प्रयास कर रहे हैं: PM @narendramodi
कुछ दिन पहले ही सरकार ने राम मंदिर निर्माण के लिए एक स्वायत्त ट्रस्ट- ‘श्रीराम जन्मभूमि तीर्थ क्षेत्र’ के गठन करने की भी घोषणा की है।
— PMO India (@PMOIndia) February 16, 2020
ये ट्रस्ट अयोध्या में भगवान श्रीराम की जन्मस्थली पर, भव्य और दिव्य श्रीराम मंदिर के निर्माण का काम देखेगा और सारे निर्णय लेगा: PM @narendramodi
अयोध्या में राम मंदिर से जुड़ा एक और बड़ा फैसला सरकार ने किया है।
— PMO India (@PMOIndia) February 16, 2020
अयोध्या कानून के तहत जो 67 एकड़ जमीन अधिगृहित की गई थी, वो भी पूरी की पूरी, नवगठित श्रीराम जन्मभूमि तीर्थ क्षेत्र को ट्रांसफर कर दी जाएगी: PM @narendramodi