Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਆਪ੍ਰੇਸ਼ਨ ਸਿੰਧੂਰ’ ਦੌਰਾਨ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ‘ਆਪ੍ਰੇਸ਼ਨ ਸਿੰਧੂਰ’ ਵਿੱਚ ਭਾਰਤ ਦੀ ਅਸਾਧਾਰਨ ਜਿੱਤ ਦੇਸ਼ ਦੇ ਬਹਾਦਰ ਸੈਨਿਕਾਂ ਦੀ ਸ਼ਾਨਦਾਰ ਬਹਾਦਰੀ ਅਤੇ ਦੇਸ਼ ਭਗਤੀ ਦੀ ਇੱਕ ਪ੍ਰੇਰਨਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਉਨ੍ਹਾਂ ਦੀ ਅਦੁੱਤੀ ਹਿੰਮਤ, ਮਜ਼ਬੂਤ ਇਰਾਦੇ ਅਤੇ ਫ਼ਰਜ਼ ਪ੍ਰਤੀ ਸਮਰਪਣ ‘ਤੇ ਮਾਣ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ-

“उदीर्णमनसो योधा वाहनानि च भारत।
यस्यां भवन्ति सेनायां ध्रुवं तस्यां जयं वदेत्।।”
#OperationSindoor

ਇਸਦਾ ਭਾਵ ਹੈ ਕਿ ਜਿਸ ਸੈਨਾ ਵਿੱਚ ਯੋਧੇ ਜੋਸ਼ੀਲੇ ਅਤੇ ਉੱਚ ਮਨੋਬਲ ਵਾਲੇ ਹੋਣ ਅਤੇ ਜਿਨ੍ਹਾਂ ਕੋਲ ਯੁੱਧ ਲਈ ਸ਼ਾਨਦਾਰ ਸਰੋਤ ਹੋਣ, ਯਕੀਨਨ ਜਿੱਤ ਉਨ੍ਹਾਂ ਦੀ ਹੀ ਹੁੰਦੀ ਹੈ। 

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;

‘ਆਪ੍ਰੇਸ਼ਨ ਸਿੰਧੂਰ’ ਵਿੱਚ ਭਾਰਤ ਨੂੰ ਮਿਲੀ ਅਸਾਧਾਰਨ ਜਿੱਤ ਸਾਡੇ ਬਹਾਦਰ ਸੈਨਿਕਾਂ ਦੀ ਸ਼ਾਨਦਾਰ ਬਹਾਦਰੀ ਅਤੇ ਦੇਸ਼ ਭਗਤੀ ਦੀ   ਪ੍ਰੇਰਨਾਦਾਇਕ ਮਿਸਾਲ ਹੈ। ਉਨ੍ਹਾਂ ਦੀ ਅਦੁੱਤੀ ਹਿੰਮਤ, ਮਜ਼ਬੂਤ ਇਰਾਦੇ ਅਤੇ ਫ਼ਰਜ਼ ਪ੍ਰਤੀ ਸਮਰਪਣ ’ਤੇ ਹਰ ਦੇਸ਼ਵਾਸੀ ਨੂੰ ਮਾਣ ਹੈ। 

उदीर्णमनसो योधा वाहनानि च भारत।

यस्यां भवन्ति सेनायां ध्रुवं तस्यां जयं वदेत्।।

#OperationSindoor”

 

*********

ਐੱਮਜੇਪੀਐੱਸ/ਐੱਸਐੱਸ/ਐੱਸਟੀ