Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਸ਼ੁਰੂਆਤ ਲਈ ਤਿਆਰੀਆਂ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਸ਼ੁਰੂਆਤ ਲਈ ਤਿਆਰੀਆਂ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ ਅਯੁਸ਼ਮਾਨ ਭਾਰਤ ਦੇ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ (Health Assurance Programme) ਦੀ ਸ਼ੁਰੂਆਤ ਲਈ ਤਿਆਰੀਆਂ ਦੀ ਸਮੀਖਿਆ ਕੀਤੀ।

ਹੈਲਥ ਐਸ਼ੋਰੈਂਸ ਪ੍ਰੋਗਰਾਮ ਦੇ ਸੁਚਾਰੂ ਅਤੇ ਤੇਜ਼ੀ ਨਾਲ ਚੱਲਣ ਵਾਲੇ ਪ੍ਰੋਗਰਾਮਾਂ ਲਈ ਪ੍ਰਧਾਨ ਮੰਤਰੀ ਨੂੰ ਰਾਜਾਂ ਨਾਲ ਸਲਾਹ-ਮਸ਼ਵਰੇ ਸਮੇਤ ਹੁਣ ਤੱਕ ਦੀ ਤਿਆਰੀ ਬਾਰੇ ਜਾਣੂ ਕਰਾਇਆ ਗਿਆ।

ਇਹ ਸਕੀਮ, ਪ੍ਰਤੀ ਪਰਿਵਾਰ ਪੰਜ ਲੱਖ ਰੁਪਏ ਤੱਕ ਦਾ ਕਵਰ ਮੁਹੱਈਆ ਕਰਵਾਏਗੀ। ਇਸ ਦਾ ਟੀਚਾ 10 ਕਰੋੜ ਤੋਂ ਵੱਧ ਗ਼ਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਕਵਰ ਕਰਨਾ ਹੈ।

ਪ੍ਰਧਾਨ ਮੰਤਰੀ ਨੇ ਇਸ ਸਕੀਮ ਦੇ ਤਹਿਤ ਸਮਾਜ ਦੇ ਗ਼ਰੀਬ ਅਤੇ ਹਾਸ਼ੀਏ ’ਤੇ ਗਏ ਵਰਗਾਂ ਨੂੰ ਵੱਧ ਤੋਂ ਵੱਧ ਲਾਭ ਦੇਣ ’ਤੇ ਜ਼ੋਰ ਦਿੱਤਾ।

ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਉੱਚ ਅਧਿਕਾਰੀਆਂ, ਨੀਤੀ ਆਯੋਗ ਅਤੇ ਪੀਐੱਮਓ ਨੇ ਇਸ ਯੋਜਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ।

ਪਿਛਲੇ ਮਹੀਨੇ, ਅੰਬੇਡਕਰ ਜਯੰਤੀ ਦੇ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਵਿੱਚ ਐਸਪੀਰੇਸ਼ਨਲ ਜ਼ਿਲ੍ਹੇ ਬੀਜਾਪੁਰ ਵਿੱਚ ਆਯੁਸ਼ਮਾਨ ਭਾਰਤ ਤਹਿਤ ਪਹਿਲੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ ਕੀਤਾ ਸੀ।

***

ਏਕੇਟੀ/ਕੇਪੀ/ਐੱਸਕੇ