Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਰਥਿਕ ਸਰਵੇਖਣ ਨੂੰ ਭਾਰਤ ਦੇ ਰਿਫੋਰਮ ਐਕਸਪ੍ਰੈੱਸ ਦੀ ਇੱਕ ਵਿਆਪਕ ਤਸਵੀਰ ਵਜੋਂ ਉਜਾਗਰ ਕੀਤਾ, ਜੋ ਇੱਕ ਚੁਣੌਤੀਪੂਰਨ ਵਿਸ਼ਵ ਵਾਤਾਵਰਨ ਵਿੱਚ ਸਥਿਰ ਪ੍ਰਗਤੀ ਨੂੰ ਦਰਸਾਉਂਦਾ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਪੇਸ਼ ਕੀਤਾ ਗਿਆ ਆਰਥਿਕ ਸਰਵੇਖਣ ਭਾਰਤ ਦੇ ਰਿਫੋਰਮ ਐਕਸਪ੍ਰੈੱਸ (ਸੁਧਾਰਾਂ ਦੀ ਗਤੀ) ਦੀ ਇੱਕ ਵਿਆਪਕ ਤਸਵੀਰ ਪੇਸ਼ ਕਰਦਾ ਹੈ, ਜੋ ਚੁਣੌਤੀਪੂਰਨ ਵਿਸ਼ਵ ਵਾਤਾਵਰਨ ਦੇ ਬਾਵਜੂਦ ਸਾਡੀ ਨਿਰੰਤਰ ਪ੍ਰਗਤੀ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਆਰਥਿਕ ਸਰਵੇਖਣ ਮਜ਼ਬੂਤ ਵਿਆਪਕ ਆਰਥਿਕ ਬੁਨਿਆਦੀ ਢਾਂਚੇ, ਨਿਰੰਤਰ ਵਿਕਾਸ ਗਤੀ, ਅਤੇ ਰਾਸ਼ਟਰ-ਨਿਰਮਾਣ ਵਿੱਚ ਨਵੀਨਤਾ, ਉਦਮਤਾ ਅਤੇ ਬੁਨਿਆਦੀ ਢਾਂਚੇ ਦੀ ਵਧਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਸਰਵੇਖਣ ਕਿਸਾਨਾਂ, ਐੱਮਐੱਸਐੱਮਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਮਾਜਿਕ ਭਲਾਈ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ, ਸਮਾਵੇਸ਼ੀ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੰਦਾ ਹੈ। ਇਹ ਨਿਰਮਾਣ ਨੂੰ ਮਜ਼ਬੂਤ ਕਰਨ, ਉਤਪਾਦਕਤਾ ਵਧਾਉਣ ਅਤੇ ਇੱਕ ਵਿਕਸਿਤ ਭਾਰਤ ਬਣਨ ਦੀ ਦਿਸ਼ਾ ਵੱਲ ਸਾਡੀ ਯਾਤਰਾ ਨੂੰ ਤੇਜ਼ ਕਰਨ ਲਈ  ਰੋਡਮੈਪ  ਦੀ ਰੂਪ ਰੇਖਾ ਨੂੰ ਤਿਆਰ ਕਰਦਾ ਹੈ।”

ਸ਼੍ਰੀ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਐੱਕਸ ’ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਲਿਖਿਆ:

“ਅੱਜ ਪੇਸ਼ ਕੀਤਾ ਗਿਆ ਆਰਥਿਕ ਸਰਵੇਖਣ ਭਾਰਤ ਦੇ ਰਿਫੋਰਮ ਐਕਸਪ੍ਰੈੱਸ ਦੀ ਇੱਕ ਵਿਆਪਕ ਤਸਵੀਰ ਪੇਸ਼ ਕਰਦਾ ਹੈ, ਜੋ ਕਿ ਇੱਕ ਚੁਣੌਤੀਪੂਰਨ ਵਿਸ਼ਵ-ਵਿਆਪੀ ਵਾਤਾਵਰਨ ਵਿੱਚ ਸਾਡੀ ਨਿਰੰਤਰ ਪ੍ਰਗਤੀ ਨੂੰ ਦਰਸਾਉਂਦਾ ਹੈ।

ਇਹ ਮਜ਼ਬੂਤ ਮੈਕਰੋ ਇਕਨਾਮਿਕ ਫੰਡਾਮੈਂਟਲ ਲਗਾਤਾਰ ਵਿਕਾਸ ਦੀ ਗਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਨਵੀਨਤਾ, ਉਦਮਤਾ ਅਤੇ ਬੁਨਿਆਦੀ ਢਾਂਚੇ ਦੀ ਵਧਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ। ਸਰਵੇਖਣ ਕਿਸਾਨਾਂ, ਐੱਮਐੱਸਐੱਸਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਮਾਜਿਕ ਭਲਾਈ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ, ਸਮਾਵੇਸ਼ੀ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਹੈ। ਇਹ ਨਿਰਮਾਣ ਨੂੰ ਮਜ਼ਬੂਤ ਕਰਨ, ਉਤਪਾਦਕਤਾ ਵਧਾਉਣ ਅਤੇ ਇੱਕ ਵਿਕਸਿਤ ਭਾਰਤ ਬਣਨ ਵੱਲ ਸਾਡੀ ਯਾਤਰਾ ਨੂੰ ਤੇਜ਼ ਕਰਨ ਲਈ ਇੱਕ ਰੋਡਮੈਪ ਦੀ ਰੂਪਰੇਖਾ ਵੀ ਤਿਆਰ ਕਰਦਾ ਹੈ।

ਇੱਥੇ ਪ੍ਰਦਾਨ ਕੀਤੀਆਂ ਗਈਆਂ ਸੂਝਾਂ ਸੂਚਿਤ ਨੀਤੀ-ਨਿਰਮਾਣ ਨੂੰ ਮਾਰਗ-ਦਰਸ਼ਨ ਕਰਨਗੀਆਂ ਅਤੇ ਭਾਰਤ ਦੇ ਆਰਥਿਕ ਭਵਿੱਖ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨਗੀਆਂ।”

************

ਐੱਮਜੇਪੀਐੱਸ/ਵੀਜੇ