Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਜ਼ਮਗੜ੍ਹ ਵਿੱਚ ਪੂਰਵਾਂਚਲ ਐਕਸਪ੍ਰੈੱਸਵੇ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਆਜ਼ਮਗੜ੍ਹ ਵਿੱਚ ਪੂਰਵਾਂਚਲ ਐਕਸਪ੍ਰੈੱਸਵੇ ਦਾ ਨੀਂਹ ਪੱਥਰ ਰੱਖਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਵਿੱਚ ਪੂਰਵਾਂਚਲ ਐਕਸਪ੍ਰੈੱਸ ਵੇ ਦਾ ਨੀਂਹ ਪੱਥਰ ਰੱਖਿਆ।

ਇੱਕ ਵਿਸ਼ਾਲ ਜਨ-ਸਮੂਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਇਸ ਅਵਸਰ ਨੂੰ ਰਾਜ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਾਜ ਸਰਕਾਰ ਰਾਜ ਦੇ ਵਿਕਾਸ ਲਈ ਇੱਕ ਅਨੁਕੂਲ ਵਾਤਾਵਰਣ ਤਿਆਰ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਮਾਜ ਦੇ ਅਨੇਕ ਵਰਗਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ 340 ਕਿਲੋਮੀਟਰ ਲੰਮੀ ਪੂਰਵਾਂਚਲ ਐਕਸਪ੍ਰੈੱਸਵੇ ਉਨ੍ਹਾਂ ਸ਼ਹਿਰਾਂ ਅਤੇ ਨਗਰਾਂ ਦਾ ਕਾਇਆਕਲਪ ਕਰ ਦੇਵੇਗੀ ਜਿਨ੍ਹਾਂ ਵਿੱਚੋਂ ਇਹ ਗੁਜ਼ਰੇਗੀ। ਉਨ੍ਹਾਂ ਨੇ ਕਿਹਾ ਕਿ ਇਹ ਦਿੱਲੀ ਅਤੇ ਗਾਜ਼ੀਪੁਰ ਦਰਮਿਆਨ ਤੇਜ਼ ਸੰਪਰਕ ਉਪਲੱਬਧ ਕਰਾਵੇਗੀ। ਉਨ੍ਹਾਂ ਨੇ ਕਿਹਾ ਕਿ ਐਕਸਪ੍ਰੈੱਸ ਵੇ ਦੇ ਨਾਲ-ਨਾਲ ਨਵੇਂ ਉਦਯੋਗ ਅਤੇ ਸੰਸਾਧਨ ਵਿਕਸਤ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਐਕਸਪ੍ਰੈੱਸ ਵੇ ਖੇਤਰ ਵਿੱਚ ਇਤਿਹਾਸਕ ਮਹੱਤਵ ਦੇ ਸਥਾਨਾਂ ਵਿੱਚ ਸੈਰ-ਸਪਾਟੇ ਨੂੰ ਵੀ ਹੁਲਾਰਾ ਦੇਵੇਗਾ

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਵਿਕਾਸ ਲਈ ਸੰਪਰਕ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਰਾਸ਼ਟਰੀ ਰਾਜਮਾਰਗ ਨੈੱਟਵਰਕ ਚਾਰ ਸਾਲਾਂ ਵਿੱਚ ਦੁੱਗਣਾ ਹੋ ਗਿਆ ਹੈ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਵਾਯੂ ਸੰਪਰਕ ਅਤੇ ਜਲ ਸੰਪਰਕ ਦੇ ਖੇਤਰ ਵਿੱਚ ਕੀਤੇ ਗਏ ਉਪਰਾਲਿਆਂ ਦੀ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਪੂਰਬੀ ਖੇਤਰ ਨੂੰ ਵਿਕਾਸ ਦੇ ਇੱਕ ਨਵੇਂ ਗਲਿਆਰੇ ਵਜੋਂ ਵਿਕਸਤ ਕਰਨ ਦੇ ਪ੍ਰਯਤਨ ਕੀਤੇ ਜਾ ਰਹੇ ਹਨ।

ਪ੍ਰਧਾਨ ਮੰਤਰੀ ਨੇ ‘ਸਬਕਾ ਸਾਥ ਸਬਕਾ ਵਿਕਾਸ’ ਦੇ ਆਪਣੇ ਵਿਜ਼ਨ ਨੂੰ ਦੁਹਰਾਇਆ ਅਤੇ ਖੇਤਰ ਦੇ ਸੰਤੁਲਤ ਵਿਕਾਸ`ਤੇ ਜ਼ੋਰ ਦਿੱਤਾ। ਡਿਜੀਟਲ ਕੁਨੈਕਟੀਵਿਟੀ ਬਾਰੇ ਉਨ੍ਹਾਂ ਨੇ ਉਲੇਖ ਕੀਤਾ ਕਿ ਹੁਣ ਤੱਕ ਇੱਕ ਲੱਖ ਪੰਚਾਇਤਾਂ ਲਈ ਆਪਟੀਕਲ ਫਾਈਬਰ ਕੁਨੈਕਟੀਵਿਟੀ ਉਪਲੱਬਧ ਕਰਵਾਈ ਗਈ ਹੈ ਅਤੇ ਇਹ ਵੀ ਕਿਹਾ ਕਿ ਤਿੰਨ ਲੱਖ ਕਾਮਨ ਸਰਵਿਸ ਸੈਂਟਰ ਲੋਕਾਂ ਦੇ ਜੀਵਨ ਨੂੰ ਸਰਲ ਬਣਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਤੇ ਕੇਂਦਰ ਸਰਕਾਰ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਜਿਹੇ ਵਿਕਾਸ ਉਪਰਾਲਿਆਂ ਦੀ ਚਰਚਾ ਕੀਤੀ। ਉਨ੍ਹਾਂ ਨੇ ਖ਼ਰੀਫ਼ ਫ਼ਸਲਾਂ ਦੇ ਐੱਮਐੱਸਪੀ ਵਿੱਚ ਹੁਣੇ-ਹੁਣੇ ਹੋਏ ਵਾਧੇ ਦਾ ਵੀ ਜ਼ਿਕਰ ਕੀਤਾ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ

ਪ੍ਰਧਾਨ ਮੰਤਰੀ ਨੇ ਕੁਝ ਤੱਤਾਂ ਵੱਲੋਂ ਉਸ ਕਾਨੂੰਨ ਵਿੱਚ ਰੋੜਾ ਅਟਕਾਉਣ ਦੀ ਅਲੋਚਨਾ ਕੀਤੀ ਜਿਸ ਨਾਲ ‘ਤੀਹਰੇ ਤਲਾਕ’ ਤੋਂ ਮੁਸਲਿਮ ਔਰਤਾਂ ਨੂੰ ਸੁਰੱਖਿਆ ਮਿਲੇਗੀ। ਉਨ੍ਹਾਂ ਨੇ ਇਸ ਕਾਨੂੰਨ ਨੂੰ ਇੱਕ ਯਥਾਰਥ ਬਣਾਉਣ ਦੇ ਪ੍ਰਯਤਨਾਂ ਪ੍ਰਤੀ ਦ੍ਰਿੜ੍ਹ ਸੰਕਲਪ ਪ੍ਰਗਟਾਇਆਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਉੱਤਰ ਪ੍ਰਦੇਸ਼ ਰਾਜ ਸਰਕਾਰ ਦੋਹਾਂ ਲਈ ਹੀ ਰਾਸ਼ਟਰ ਅਤੇ ਇਸ ਦੇ ਲੋਕ ਸਭ ਤੋਂ ਅਧਿਕ ਮਹੱਤਵਪੂਰਨ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਖੇਤਰ ਦੇ ਬੁਣਕਰਾਂ ਲਈ ਵੀ ਕਦਮ ਉਠਾਏ ਹਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਆਧੁਨਿਕ ਮਸ਼ੀਨਾਂ, ਘੱਟ ਵਿਆਜ `ਤੇ ਕਰਜ਼ੇ ਅਤੇ ਵਾਰਾਣਸੀ ਵਿੱਚ ਵਪਾਰ ਸੁਵਿਧਾ ਕੇਂਦਰ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਰਾਜ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।

***

ਏਕੇਟੀ/ਏਪੀ