ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸਰਜੀਓ ਮੈਟਾਰੇਲਾ ਨਾਲ ਮੁਲਾਕਾਤ ਕੀਤੀ।
ਰਾਸ਼ਟਰਪਤੀ ਭਵਨ ਕੁਇਰੀਨਾਲੇ ਵਿੱਚ ਮੁਲਾਕਾਤ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ-ਇਟਲੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਰਾਸ਼ਟਰਪਤੀ ਮੈਟਾਰੇਲਾ ਦੇ ਸਮਰਥਨ ਅਤੇ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਦਿੱਤਾ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਰਣਨੀਤਕ ਭਾਈਵਾਲੀ ਦੀ ਪ੍ਰਗਤੀ ’ਤੇ ਧਿਆਨ ਦਿੱਤਾ ਅਤੇ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਤਕਨਾਲੋਜੀ, ਖੋਜ ਅਤੇ ਨਵੀਨਤਾ, ਰੱਖਿਆ ਅਤੇ ਸੁਰੱਖਿਆ, ਪੁਲਾੜ, ਊਰਜਾ, ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਹੱਤਵਪੂਰਨ ਤਕਨਾਲੋਜੀਆਂ, ਸਿੱਖਿਆ, ਸਭਿਆਚਾਰ ਅਤੇ ਆਪਸੀ ਜਨ-ਸੰਪਰਕਾਂ ਵਿੱਚ ਜਾਰੀ ਸਹਿਯੋਗ ’ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਨੇ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਏਆਈ ’ਤੇ ਵੀ ਵਿਚਾਰ-ਵਟਾਂਦਰਾ ਕੀਤਾ।
ਦੋਵਾਂ ਆਗੂਆਂ ਨੇ ਕਿਹਾ ਕਿ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ’ਤੇ ਜਲਦੀ ਹਸਤਾਖਰ ਹੋਣ ਨਾਲ ਭਾਈਵਾਲੀ ਨੂੰ ਨਵੀਂ ਗਤੀ ਮਿਲੇਗੀ। ਇਸ ਦੇ ਨਾਲ ਹੀ ਸਮੁੰਦਰੀ ਸੁਰੱਖਿਆ, ਡਿਜੀਟਲ ਕਨੈਕਟੀਵਿਟੀ ਅਤੇ ਊਰਜਾ ਸਪਲਾਈ ਯਕੀਨੀ ਬਣਾਉਣ ਲਈ ਬਹੁ-ਆਯਾਮੀ ਭਾਰਤ-ਮੱਧ ਪੂਰਬ-ਯੂਰਪ ਆਰਥਿਕ ਲਾਂਘੇ (ਆਈਐੱਮਈਸੀ) ਦੇ ਮਹੱਤਵ ’ਤੇ ਚਰਚਾ ਕੀਤੀ ਗਈ।
ਦੋਵਾਂ ਆਗੂਆਂ ਨੇ ਵਿਸ਼ਵ-ਵਿਆਪੀ ਅਤੇ ਖੇਤਰੀ ਮੁੱਦਿਆਂ ’ਤੇ ਵੀ ਚਰਚਾ ਕੀਤੀ ਅਤੇ ਪੱਛਮੀ ਏਸ਼ੀਆ ਤੇ ਯੂਰਪ ਵਿੱਚ ਚੱਲ ਰਹੇ ਸੰਘਰਸ਼ਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਅੰਤਰਰਾਸ਼ਟਰੀ ਕਾਨੂੰਨ, ਨੇਵੀਗੇਸ਼ਨ ਦੀ ਆਜ਼ਾਦੀ ਅਤੇ ਵਿਵਾਦਾਂ ਦੇ ਸ਼ਾਂਤੀਪੂਰਨ ਹੱਲ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਟਾਰੇਲਾ ਦਾ ਉਨ੍ਹਾਂ ਦੇ ਨਿੱਘੇ ਅਤੇ ਉਦਾਰ ਪਰਾਹੁਣਚਾਰੀ ਲਈ ਧੰਨਵਾਦ ਕੀਤਾ ਅਤੇ ਰਾਸ਼ਟਰਪਤੀ ਨੂੰ ਆਪਸੀ ਸਹਿਮਤੀ ਨਾਲ ਸੁਵਿਧਾਜਨਕ ਸਮੇਂ ’ਤੇ ਭਾਰਤ ਆਉਣ ਦਾ ਸੱਦਾ ਦਿੱਤਾ।
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
PM @narendramodi met President Sergio Mattarella in Rome and discussed various aspects of the India-Italy partnership, including trade, investment and people-to-people ties. The two leaders also explored cooperation in areas such as critical minerals, AI, space and nuclear… pic.twitter.com/TwGdilzKy4
— PMO India (@PMOIndia) May 20, 2026
Met President Sergio Mattarella in Rome. We discussed different aspects relating to the India-Italy friendship, including trade, investment and cultural linkages. We talked about how our nations can collaborate in areas such as AI, critical minerals, space and nuclear energy.… pic.twitter.com/9CcbLqfbL2
— Narendra Modi (@narendramodi) May 20, 2026
Ho incontrato il Presidente Sergio Mattarella a Roma. Abbiamo discusso di diversi aspetti relativi all'amicizia tra India e Italia, tra cui commercio, investimenti e legami culturali. Abbiamo parlato di come settori quali l'intelligenza artificiale, i minerali critici, lo spazio… pic.twitter.com/UWuXnmBDt7
— Narendra Modi (@narendramodi) May 20, 2026