Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ “ਈਜ਼ ਆਵ੍ ਡੂਇੰਗ ਬਿਜ਼ਨਸ” ਵਿੱਚ ਸੁਧਾਰ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ “ਈਜ਼ ਆਵ੍ ਡੂਇੰਗ ਬਿਜ਼ਨਸ” ਵਿੱਚ ਸੁਧਾਰ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ “ਈਜ਼ ਆਵ੍ ਡੂਇੰਗ ਬਿਜ਼ਨਸ” ਵਿੱਚ ਸੁਧਾਰ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ “ਈਜ਼ ਆਵ੍ ਡੂਇੰਗ ਬਿਜ਼ਨਸ” ਵਿੱਚ ਸੁਧਾਰ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ “ਈਜ਼ ਆਵ੍ ਡੂਇੰਗ ਬਿਜ਼ਨਸ” ਨਾਲ ਸਬੰਧਤ ਪ੍ਰਗਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਵਿੱਚ ਆਰਥਕ ਮਾਮਲਿਆਂ ਨਾਲ ਸਬੰਧਤ ਸੀਨੀਅਰ ਕੇਂਦਰੀ ਮੰਤਰੀਆਂ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ; ਦਿੱਲੀ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਅਨਿਲ ਬੈਜਲ, ਅਤੇ ਕੇਂਦਰ ਸਰਕਾਰ, ਮਹਾਰਾਸ਼ਟਰ ਸਰਕਾਰ ਤੇ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਈਜ਼ ਆਵ੍ ਡੂਇੰਗ ਬਿਜ਼ਨਸ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ‘ਤੇ ਹੋਈ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਨਿਰਮਾਣ ਪਰਮਟ, ਅਨੁਬੰਧ ਲਾਗੂਕਰਣ, ਅਸਾਸੇ ਰਜਿਸਟਰ ਕਰਨ, ਵਪਾਰ ਸ਼ੁਰੂ ਕਰਨ, ਬਿਜਲੀ ਪ੍ਰਾਪਤ ਕਰਨ, ਕਰਜ਼ ਲੈਣ, ਦਿਵਾਲੇ ਦਾ ਸਮਾਧਾਨ ਕਰਨ ਆਦਿ ਵਿਸ਼ਿਆਂ ‘ਤੇ ਚਰਚਾ ਹੋਈ।

ਵਿਸ਼ਵ ਬੈਂਕ ਦੀ “ਡੂਇੰਗ ਬਿਜ਼ਨਸ” ਰੈਂਕਿੰਗ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਭਾਰਤ ਦੀ 142 ਤੋਂ 77ਵੇਂ ਸਥਾਨ ‘ਤੇ ਪਹੁੰਚਣ ਦੀ ਪ੍ਰਗਤੀ ਨੂੰ ਧਿਆਨ ਵਿੱਚ ਰੱਖਿਆ ਗਿਆ।

ਅਧਿਕਾਰੀਆਂ ਨੇ ਕਮੀਆਂ ਨੂੰ ਦੂਰ ਕਰਨ ਅਤੇ ਵਪਾਰ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਦੇ ਹੱਲ ਲਈ ਚੁੱਕੇ ਜਾ ਰਹੇ ਕਦਮਾਂ ਦੀ ਵਿਆਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਆਖਰੀ ਪੜਾਅ ਤੱਕ ਸਪੁਰਦਗੀ ਵਿੱਚ ਸੁਧਾਰ ਦੀ ਜ਼ਰੂਰਤ ਅਤੇ ਪ੍ਰਕਿਰਿਆਵਾਂ ਨੂੰ ਵਿਵਸਥਿਤ ਕਰਨ ‘ਤੇ ਧਿਆਨ ਦੇਣ ‘ਤੇ ਜ਼ੋਰ ਦਿੱਤਾ, ਜਿਸ ਨਾਲ ਨਾ ਕੇਵਲ “ਡੂਇੰਗ ਬਿਜ਼ਨਸ” ਰੈਂਕਿੰਗ ਵਿੱਚ ਸੁਧਾਰ ਹੋਵੇਗਾ ਸਗੋਂ ਛੋਟੇ ਕਾਰੋਬਾਰੀਆਂ ਅਤੇ ਜਨ ਸਧਾਰਨ ਦੇ “ਈਜ਼ ਆਵ੍ ਲਿਵਿੰਗ” ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਾਰਤ ਵਰਗੀ ਉੱਭਰ ਰਹੀ ਅਤੇ ਜੀਵੰਤ ਅਰਥਵਿਵਸਥਾ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਭਾਰਤ ਦੇ “ਡੂਇੰਗ ਬਿਜ਼ਨਸ” ਰੈਂਕਿੰਗ ਵਿੱਚ ਵਾਧੇ ਬਾਰੇ ਜ਼ਬਰਦਸਤ ਗਲੋਬਲ ਦਿਲਚਸਪੀ ਦੀ ਵੀ ਗੱਲ ਕੀਤੀ।

***

ਏਕੇਟੀ/ਐੱਸਐੱਚ/ਐੱਸਕੇ