Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਤਕਲ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ‘ਤੇ ਦੁਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਉਕਤਲ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸਥਿਤੀ ਦਾ ਨਿਰੀਖਣ ਬਹੁਤ ਹੀ ਧਿਆਨ ਨਾਲ ਕੀਤਾ ਜਾ ਰਿਹਾ ਹੈ, ਅਤੇ ਰੇਲਵੇ ਮੰਤਰਾਲੇ ਤੇ ਉੱਤਰ ਪ੍ਰਦੇਸ਼ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਮੁਜ਼ੱਫਰਨਗਰ ਵਿੱਚ ਉਤਕਲ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ‘ਤੇ ਬਹੁਤ ਦੁਖੀ ਹਾਂ। ਮੇਰੇ ਵਿਚਾਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ।

ਮੈਂ ਜ਼ਖ਼ਮੀਆਂ ਦੇ ਛੇਤੀ ਰਾਜ਼ੀ ਹੋਣ ਦੀ ਕਾਮਨਾ ਕਰਦਾ ਹਾਂ। ਰੇਲਵੇ ਮੰਤਰਾਲਾ ਸਥਿਤੀ ਦਾ ਨਿਰੀਖਣ ਬਹੁਤ ਧਿਆਨ ਨਾਲ ਕਰ ਰਿਹਾ ਹੈ।

ਰੇਲਵੇ ਮੰਤਰਾਲੇ ਅਤੇ ਉੱਤਰ ਪ੍ਰਦੇਸ਼ ਸਰਕਾਰ ਰੇਲ ਦੇ ਪਟੜੀ ਤੋਂ ਉਤਰਨ ਦੇ ਮੱਦੇਨਜ਼ਰ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾ ਰਹੇ ਹਨ।”

******

AKT/NT