Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਘੇ ਅਦਾਕਾਰ ਦਿਲੀਪ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਅਦਾਕਾਰ ਦਿਲੀਪ ਕੁਮਾਰ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ ਅਤੇ ਕਿਹਾ ਕਿ ਉਨ੍ਹਾਂ ਦਾ ਅਕਾਲ ਚਲਾਣਾ ਸਾਡੇ ਸੱਭਿਆਚਾਰਕ ਸੰਸਾਰ ਲਈ ਇੱਕ ਨੁਕਸਾਨ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ, “ਦਿਲੀਪ ਕੁਮਾਰ ਜੀ ਨੂੰ ਸਿਨਮਈ ਮਹਾਰਥੀ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ। ਉਨ੍ਹਾਂ ਨੂੰ ਬੇਮਿਸਾਲ ਪ੍ਰਤਿਭਾ ਦੀ ਬਖਸ਼ਿਸ਼ ਸੀ, ਜਿਸ ਕਰਕੇ ਦਰਸ਼ਕਾਂ ਦੀਆਂ ਕਈ ਪੀੜ੍ਹੀਆਂ ਮੰਤਰ-ਮੁਗਧ ਹੋਈਆਂ। ਉਨ੍ਹਾਂ ਦਾ ਅਕਾਲ ਚਲਾਣਾ ਸਾਡੇ ਸੱਭਿਆਚਾਰਕ ਸੰਸਾਰ ਲਈ ਇੱਕ ਨੁਕਸਾਨ ਹੈ। ਉਨ੍ਹਾਂ ਦੇ ਪਰਿਵਾਰ, ਮਿੱਤਰਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”

 

 

 

***

 

ਡੀਐੱਸ/ਐੱਸਐੱਚ