Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਹਰਸਿਲ ਵਿਖੇ ਜਵਾਨਾਂ ਨਾਲ ਦੀਵਾਲੀ ਮਨਾਈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਹਰਸਿਲ ਵਿੱਚ ਭਾਰਤੀ ਸੈਨਾ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਦੀਵਾਲੀ ਮਨਾਈ।

ਇਸ ਮੌਕੇ ‘ਤੇ ਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੂਰ-ਦਰਾਜ ਦੀਆਂ ਬਰਫ਼ੀਲੀਆਂ ਚੋਟੀਆਂ ‘ਤੇ ਡਿਊਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ, ਰਾਸ਼ਟਰ ਦੀ ਤਾਕਤ ਨੂੰ ਸਮਰੱਥ ਬਣਾਉਂਦੀ ਅਤੇ 125 ਕਰੋੜ ਭਾਰਤੀਆਂ ਦਾ ਭਵਿੱਖ ਅਤੇ ਸੁਪਨੇ ਸੁਰੱਖਿਅਤ ਕਰਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੋਸ਼ਨੀਆਂ ਦਾ ਤਿਉਹਾਰ ਹੈ; ਇਹ ਚੰਗਿਆਈ ਦੀ ਰੋਸ਼ਨੀ ਫੈਲਾਉਂਦਾ ਹੈ ਅਤੇ ਡਰ ਦੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜਵਾਨ, ਆਪਣੀ ਪ੍ਰਤੀਬੱਧਤਾ ਅਤੇ ਅਨੁਸ਼ਾਸਨ ਰਾਹੀਂ, ਲੋਕਾਂ ਵਿੱਚ ਸੁਰੱਖਿਆ ਅਤੇ ਨਿਡਰਤਾ ਦੀ ਭਾਵਨਾ ਫੈਲਾਉਣ ਵਿੱਚ ਵੀ ਸਹਾਇਤਾ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਗੁਜਰਾਤ ਦੇ ਮੁੱਖ ਮੰਤਰੀ ਹੋਣ ਦੇ ਸਮੇਂ ਤੋਂ ਉਹ ਦੀਵਾਲੀ ਜਵਾਨਾਂ ਨਾਲ ਮਨਾਉਂਦੇ ਆ ਰਹੇ ਹਨ। ਉਨ੍ਹਾਂ ਨੇ ਵਰ੍ਹਿਆਂ ਪਹਿਲਾਂ, ਆਈਟੀਬੀਪੀ ਜਵਾਨਾਂ ਨਾਲ ਆਪਣੀ ਬਾਤਚੀਤ ਬਾਰੇ ਵੀ ਬੋਲਿਆ, ਜਦੋਂ ਉਹ ਕੈਲਾਸ਼ ਮਾਨਸਰੋਵਰ ਯਾਤਰਾ ‘ਤੇ ਗਏ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਤੇਜ਼ੀ ਨਾਲ ਰੱਖਿਆ ਖੇਤਰ ਵਿੱਚ ਅੱਗੇ ਵਧ ਰਿਹਾ ਹੈ। ਉਹ ਓਆਰਓਪੀ (ਵੰਨ ਰੈਂਕ, ਵੰਨ ਪੈਨਸ਼ਨ) ਸਮੇਤ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਈ ਉਪਰਾਲਿਆਂ ਬਾਰੇ ਬੋਲੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸ਼ਾਂਤੀ-ਰੱਖਿਅਕ ਓਪਰੇਸ਼ਨਾਂ ਵਿੱਚ ਭਾਰਤੀ ਸੈਨਾ ਦੀ ਦੁਨੀਆ ਭਰ ਵਿੱਚ ਪ੍ਰਸ਼ੰਸਾ ਹੋਈ ਹੈ।

ਪ੍ਰਧਾਨ ਮੰਤਰੀ ਨੇ ਜਵਾਨਾਂ ਨੂੰ ਮਠਿਆਈ ਦਿੱਤੀ। ਉਨ੍ਹਾਂ ਨੇ ਨੇੜਲੇ ਇਲਾਕਿਆਂ ਦੇ ਲੋਕਾਂ ਨਾਲ ਵੀ ਬਾਤਚੀਤ ਕੀਤੀ ਜੋ ਦੀਵਾਲੀ ਦੇ ਮੌਕੇ ‘ਤੇ ਉਨ੍ਹਾਂ ਨੂੰ ਵਧਾਈ ਦੇਣ ਲਈ ਇਕੱਠੇ ਹੋਏ ਸਨ।

****

ਏਕੇਟੀ/ਐੱਸਐੱਚ/ਵੀਕੇ