Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਵਿੱਚ ਹੋਏ ਹਾਦਸੇ ’ਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਇੱਕ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਲਿਖਿਆ:

“ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਕਾਰਨ ਹੋਇਆ ਜਾਨੀ ਨੁਕਸਾਨ ਬਹੁਤ ਹੀ ਦੁਖਦਾਈ ਹੈ। ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੈਂ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਅੱਗੇ ਪ੍ਰਾਰਥਨਾ ਹੈ ਕਿ ਜ਼ਖ਼ਮੀ ਲੋਕ ਜਲਦੀ ਤੋਂ ਜਲਦੀ ਠੀਕ ਹੋਣ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ: ਪ੍ਰਧਾਨ ਮੰਤਰੀ @narendramodi “

****

ਐੱਮਜੇਪੀਐੱਸ/ਵੀਜੇ/ਐੱਸਐੱਸ