ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਕਿਸ਼ਤੀ ਪਲਟਣ ਨਾਲ ਹੋਈ ਦੁਖਦਾਈ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ।ਉਨ੍ਹਾਂ ਨੇ ਇਸ ਮੰਦਭਾਗੇ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਇਸ ਦੁਖਾਂਤ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਜੁਟਿਆ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:
“ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ । ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।”
Deeply pained by the mishap due to the capsizing of a boat in Mathura, Uttar Pradesh. My condolences to those who have lost their near and dear ones. I pray for the speedy recovery of the injured. The local administration is assisting those affected: PM @narendramodi
— PMO India (@PMOIndia) April 10, 2026
*********
ਐੱਮਜੇਪੀਐੱਸ/ਪੀਆਰਕੇ