Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰ ਪ੍ਰਤੀ ਮੇਰੀਆਂ ਦਿਲੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।”

ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

************

ਐੱਮਜੇਪੀਐੱਸ/ਵੀਜੇ/ਐੱਸਐੱਸ