Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਊਧਮਪੁਰ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿਚੋਂ ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰ ਇੱਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ।  ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ ।

“ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਬਹੁਤ ਡੂੰਘਾ ਦੁੱਖ ਹੋਇਆ। ਮੈਂ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ । ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।

ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

***************

ਐੱਮਜੇਪੀਐੱਸ/ਐੱਸਐੱਸ/ਐੱਸਟੀ