Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਤਹਿਤ ਰੁੱਖ ਲਗਾਉਣ ਦੇ ਇਤਿਹਾਸਕ ਮੀਲ-ਪੱਥਰ ‘ਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਇੱਕ ਸ਼ਾਨਦਾਰ ਪ੍ਰਾਪਤੀ ਲਈ ਤਹਿ ਦਿਲੋਂ ਵਧਾਈ ਦਿੱਤੀ ਹੈ, ਜੋ ਹਰ ਦੇਸ਼ ਵਾਸੀ ਲਈ ਪ੍ਰੇਰਨਾ ਦਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨਾਲ ਜੁੜੀ ਇਹ ਅਦਭੁਤ ਸਫਲਤਾ ਸਪਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਅੱਜ ਦੇ ਲੋਕ ਵਾਤਾਵਰਣ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ  ਹਨ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਆਪਣਾ ਦ੍ਰਿੜ੍ਹ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੀ ਨੇਕ ਪਹਿਲਕਦਮੀ ਨਾ ਸਿਰਫ਼ ਉੱਤਰ ਪ੍ਰਦੇਸ਼, ਸਗੋਂ ਪੂਰੇ ਦੇਸ਼ ਲਈ ਹਰੇ ਭਵਿੱਖ ਨੂੰ ਸਾਕਾਰ ਕਰਨ ਵਿੱਚ ਬਹੁਤ ਮਦਦਗਾਰ ਅਤੇ ਬੇਹੱਦ ਲਾਹੇਵੰਦ ਸਿੱਧ ਹੋਵੇਗੀ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਹਰ ਦੇਸ਼ ਵਾਸੀ ਨੂੰ ਪ੍ਰੇਰਿਤ ਕਰਨ ਵਾਲੀ ਇਸ ਸ਼ਾਨਦਾਰ ਪ੍ਰਾਪਤੀ ਲਈ ਉੱਤਰ ਪ੍ਰਦੇਸ਼ ਦੇ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ! ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨਾਲ ਜੁੜੀ ਇਹ ਅਦਭੁਤ ਸਫਲਤਾ ਦੱਸਦੀ ਹੈ ਕਿ ਅੱਜ ਵਾਤਾਵਰਣ ਸੰਭਾਲ ਲਈ ਲੋਕ ਪੂਰੀ ਤਰ੍ਹਾਂ ਵਚਨਬੱਧ ਹਨ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਤਰ੍ਹਾਂ ਦੀ ਪਹਿਲਕਦਮੀ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਪੂਰੇ ਦੇਸ਼ ਦੇ ਹਰੇ-ਭਰੇ ਭਵਿੱਖ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਬਹੁਤ ਮਦਦਗਾਰ ਬਣੇਗੀ।”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ