Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਹਿਮਾਂਸ਼ੂ ਨਾਂਦਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 400 ਮੀਟਰ ਫ੍ਰੀਸਟਾਈਲ ਐੱਸ11 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਹਿਮਾਂਸ਼ੂ ਨਾਂਦਲ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਦੀ ਸ਼ਾਨਦਾਰ ਤੈਰਾਕੀ ਦੀ ਸ਼ਲਾਘਾ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਉਨ੍ਹਾਂ ਦੀ ਮਿਹਨਤ, ਸਹਿਣਸ਼ੀਲਤਾ ਅਤੇ ਅਨੁਸ਼ਾਸਨ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਦੇ ਆਉਣ ਵਾਲੇ ਖੇਡ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਹਿਮਾਂਸ਼ੂ ਨਾਂਦਲ ਵੱਲੋਂ ਸ਼ਾਨਦਾਰ ਤੈਰਾਕੀ! 

ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 400 ਮੀਟਰ ਫ੍ਰੀਸਟਾਈਲ ਐੱਸ11 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਦਾ ਪ੍ਰਦਰਸ਼ਨ ਉਨ੍ਹਾਂ ਦੀ ਮਿਹਨਤ, ਸਹਿਣਸ਼ੀਲਤਾ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਨੂੰ ਵਧਾਈਆਂ।

ਆਉਣ ਵਾਲੇ ਖੇਡ ਸਫ਼ਰ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: PM @narendramodi”

*************

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ