Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ 2026 ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਚੀ-ਨਾਗੋਆ ਵਿੱਚ ਏਸ਼ਿਆਈ ਪੈਰਾ ਖੇਡਾਂ 2026 ਦੀ ਸ਼ੁਰੂਆਤ ਮੌਕੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਆਪਣੇ ਪੈਰਾ-ਐਥਲੀਟਾਂ ’ਤੇ ਬਹੁਤ ਮਾਣ ਹੈ, ਜਿਨ੍ਹਾਂ ਦਾ ਦ੍ਰਿੜ੍ਹ ਇਰਾਦਾ, ਲਗਨ ਅਤੇ ਅਦੁੱਤੀ ਜਜ਼ਬਾ 140 ਕਰੋੜ ਭਾਰਤੀਆਂ ਨੂੰ ਪ੍ਰੇਰਿਤ ਕਰਦਾ ਹੈ।

ਸ਼੍ਰੀ ਮੋਦੀ ਨੇ ਐਥਲੀਟਾਂ ਨੂੰ ਪੂਰੇ ਆਤਮ-ਵਿਸ਼ਵਾਸ ਨਾਲ ਖੇਡਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਆਈਚੀ-ਨਾਗੋਆ ਵਿੱਚ ਏਸ਼ਿਆਈ ਪੈਰਾ ਖੇਡਾਂ 2026 ਦੀ ਸ਼ੁਰੂਆਤ ਮੌਕੇ ਮੈਂ ਭਾਰਤੀ ਦਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।

ਭਾਰਤ ਨੂੰ ਆਪਣੇ ਸ਼ਾਨਦਾਰ ਪੈਰਾ-ਐਥਲੀਟਾਂ ’ਤੇ ਬਹੁਤ ਮਾਣ ਹੈ। ਉਨ੍ਹਾਂ ਦਾ ਦ੍ਰਿੜ੍ਹ ਇਰਾਦਾ, ਲਗਨ ਅਤੇ ਅਦੁੱਤੀ ਜਜ਼ਬਾ 140 ਕਰੋੜ ਭਾਰਤੀਆਂ ਨੂੰ ਪ੍ਰੇਰਿਤ ਕਰਦਾ ਹੈ।

ਮੇਰੀ ਕਾਮਨਾ ਹੈ ਕਿ ਉਹ ਪੂਰੇ ਆਤਮ-ਵਿਸ਼ਵਾਸ ਨਾਲ ਮੁਕਾਬਲਾ ਕਰਨ ਅਤੇ ਆਪਣਾ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਨ।”

 

***************

 

ਐੱਮਜੇਪੀਐੱਸ/ਐੱਸਐੱਸ/ਐੱਸਟੀ