Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ ਜਿੱਤਣ ’ਤੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਾਈਨਲ ਵਿੱਚ 4-1 ਦੀ ਸ਼ਾਨਦਾਰ ਜਿੱਤ ਦੇ ਨਾਲ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਣ ’ਤੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਇਸ ਪ੍ਰਾਪਤੀ ਨੂੰ ਸ਼ਾਨਦਾਰ ਦੱਸਿਆ ਅਤੇ ਕਿਹਾ ਕਿ ਇਹ ਸਫਲਤਾ ਸਾਡੇ ਨੌਜਵਾਨ ਖਿਡਾਰੀਆਂ ਦੀ ਅਥਾਹ ਪ੍ਰਤਿਭਾ ਨੂੰ ਦਰਸਾਉਂਦੀ ਹੈ।

ਸ਼੍ਰੀ ਮੋਦੀ ਨੇ ਪੂਰੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਫਾਈਨਲ ਵਿੱਚ 4-1 ਦੀ ਸ਼ਾਨਦਾਰ ਜਿੱਤ ਦੇ ਨਾਲ ਏਸ਼ੀਆ ਕੱਪ ਜਿੱਤਣ ’ਤੇ ਸਾਡੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਵਧਾਈਆਂ। ਇਹ ਸੱਚਮੁੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ।

ਇਹ ਸਫਲਤਾ ਸਾਡੇ ਨੌਜਵਾਨ ਖਿਡਾਰੀਆਂ ਦੀ ਅਥਾਹ ਪ੍ਰਤਿਭਾ ਨੂੰ ਦਰਸਾਉਂਦੀ ਹੈ। ਪੂਰੀ ਟੀਮ ਨੂੰ ਮੇਰੇ ਵੱਲੋਂ ਬਹੁਤ-ਬਹੁਤ ਸ਼ੁਭਕਾਮਨਾਵਾਂ!”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ