Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਟੇਬਲ ਟੈਨਿਸ ਦੇ ਮਿਕਸਡ ਡਬਲਜ਼ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ’ਤੇ ਮਾਨੁਸ਼ ਸ਼ਾਹ ਅਤੇ ਦੀਆ ਚਿਤਾਲੇ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਟੇਬਲ ਟੈਨਿਸ ਦੇ ਮਿਕਸਡ ਡਬਲਜ਼ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ’ਤੇ ਮਾਨੁਸ਼ ਸ਼ਾਹ ਅਤੇ ਦੀਆ ਚਿਤਾਲੇ ਨੂੰ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਤਗਮਾ ਭਾਰਤ ਵਿੱਚ ਟੇਬਲ ਟੈਨਿਸ ਦੀ ਵਧਦੀ ਪ੍ਰਸਿੱਧੀ ਵਿੱਚ ਮਾਣ ਦਾ ਇੱਕ ਹੋਰ ਪਲ ਜੋੜਦਾ ਹੈ। ਉਨ੍ਹਾਂ ਨੇ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਕਈ ਨੌਜਵਾਨ ਖਿਡਾਰੀਆਂ ਨੂੰ ਇਸ ਖੇਡ ਨੂੰ ਅਪਣਾਉਣ ਅਤੇ ਵੱਡੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕਰੇਗਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ ਏਸ਼ਿਆਈ ਖੇਡਾਂ ਵਿੱਚ ਟੇਬਲ ਟੈਨਿਸ ਦੇ ਮਿਕਸਡ ਡਬਲਜ਼ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ‘ਤੇ ਮਾਨੁਸ਼ ਸ਼ਾਹ ਅਤੇ ਦੀਆ ਚਿਤਾਲੇ ਨੂੰ ਵਧਾਈਆਂ।

ਇਹ ਤਗਮਾ ਭਾਰਤ ਵਿੱਚ ਟੇਬਲ ਟੈਨਿਸ ਦੀ ਵਧਦੀ ਪ੍ਰਸਿੱਧੀ ਵਿੱਚ ਮਾਣ ਦਾ ਇੱਕ ਹੋਰ ਪਲ ਜੋੜਦਾ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ।

ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਕਈ ਨੌਜਵਾਨ ਖਿਡਾਰੀਆਂ ਨੂੰ ਇਸ ਖੇਡ ਨੂੰ ਅਪਣਾਉਣ ਅਤੇ ਵੱਡੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰੇਗਾ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ