Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ 3 ਪੋਜੀਸ਼ਨ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਤਿਲੋਤਮਾ ਸੇਨ, ਵਿਦਰਸਾ ਵਿਨੋਦ ਕੋਚਲੁਮਕਲ ਅਤੇ ਆਸ਼ੀ ਚੌਕਸੇ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ 3 ਪੋਜੀਸ਼ਨ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਤਿਲੋਤਮਾ ਸੇਨ, ਵਿਦਰਸਾ ਵਿਨੋਦ ਕੋਚੁਲੁਮਕਲ ਅਤੇ ਆਸ਼ੀ ਚੌਕਸੇ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਟੀਕਤਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕੀਤਾ ।

ਪ੍ਰਧਾਨ ਮੰਤਰੀ ਨੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸਫਲਤਾਵਾਂ ਹਾਸਲ ਕਰਦੀਆਂ ਰਹਿਣ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ

“ਤਿਲੋਤਮਾ ਸੇਨ, ਵਿਦਰਸਾ ਵਿਨੋਦ ਕੋਚਲੁਮਕਲ ਅਤੇ ਆਸ਼ੀ ਚੌਕਸੀ ਨੇ ਸਟੀਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ!

ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ 3 ਪੋਜੀਸ਼ਨ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈਆਂ।

ਕਾਮਨਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹ ਹੋਰ ਵੀ ਕਈ ਸਫਲਤਾਵਾਂ ਹਾਸਲ ਕਰਨ: ਪੀ.ਐੱਮ @narendramodi

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ