Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਮੈਰਾਥਨ ਵਿੱਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਣ ’ਤੇ ਸਾਵਨ ਬਰਵਾਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਅੱਜ ਪੁਰਸ਼ਾਂ ਦੀ ਮੈਰਾਥਨ ਵਿੱਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਣ ’ਤੇ ਸਾਵਨ ਬਰਵਾਲ ਨੂੰ ਵਧਾਈ ਦਿੱਤੀ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਫਲਤਾ ਇੱਕ ਨਵਾਂ ਰਾਸ਼ਟਰੀ ਰਿਕਾਰਡ ਬਣਾਉਣ ਅਤੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਇਸ ਮੁਕਾਬਲੇ ਵਿੱਚ ਭਾਰਤ ਨੂੰ ਪਹਿਲਾ ਤਗਮਾ ਦਿਵਾਉਣ ਦੇ ਨਾਲ-ਨਾਲ ਇਸ ਲਈ ਵੀ ਵਿਸ਼ੇਸ਼ ਹੈ, ਕਿਉਂਕਿ ਇਹ ਏਸ਼ਿਆਈ ਖੇਡਾਂ ਦੀ ਮੈਰਾਥਨ ਲੜੀ ਵਿੱਚ ਭਾਰਤ ਵੱਲੋਂ ਦੇਸ਼ ਤੋਂ ਬਾਹਰ ਜਿੱਤਿਆ ਗਿਆ ਪਹਿਲਾ ਤਗਮਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸਬਰ, ਦ੍ਰਿੜ੍ਹ ਇਰਾਦੇ ਅਤੇ ਅਣਥੱਕ ਯਤਨਾਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਸਾਵਨ ਬਰਵਾਲ ਨੂੰ ਅੱਗੇ ਦੇ ਸਫ਼ਰ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਏਸ਼ਿਆਈ ਖੇਡਾਂ ਵਿੱਚ ਪੁਰਸ਼ ਮੈਰਾਥਨ ਵਿੱਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਣ ’ਤੇ ਸਾਵਨ ਬਰਵਾਲ ਨੂੰ ਵਧਾਈ। ਇੱਕ ਨਵਾਂ ਰਾਸ਼ਟਰੀ ਰਿਕਾਰਡ ਅਤੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਇਸ ਮੁਕਾਬਲੇ ਵਿੱਚ ਭਾਰਤ ਦਾ ਪਹਿਲਾ ਤਗਮਾ ਹੋਣ ਦੇ ਨਾਲ-ਨਾਲ ਇਹ ਪ੍ਰਾਪਤੀ ਇਸ ਲਈ ਵੀ ਵਿਸ਼ੇਸ਼ ਹੈ, ਕਿਉਂਕਿ ਇਹ ਏਸ਼ਿਆਈ ਖੇਡਾਂ ਦੀ ਮੈਰਾਥਨ ਲੜੀ ਵਿੱਚ ਦੇਸ਼ ਤੋਂ ਬਾਹਰ ਜਿੱਤਿਆ ਗਿਆ ਭਾਰਤ ਦਾ ਪਹਿਲਾ ਤਗਮਾ ਹੈ। ਉਨ੍ਹਾਂ ਦੇ ਸਬਰ ਅਤੇ ਦ੍ਰਿੜ੍ਹ ਇਰਾਦੇ ਨੇ ਦੇਸ਼ ਦਾ ਮਾਣ ਵਧਾਇਆ ਹੈ। ਅੱਗੇ ਦੇ ਸਫ਼ਰ ਲਈ ਸ਼ੁਭਕਾਮਨਾਵਾਂ: ਪੀ.ਐੱਮ.

@narendramodi”

 

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ