Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਰਦਾਂ ਦੇ ਡੈਕਾਥਲੋਨ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਡੈਕਾਥਲੋਨ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਦਿਨਾਂ ਤੱਕ ਚੱਲਣ ਵਾਲੇ ਇੰਨੇ ਔਖੇ ਮੁਕਾਬਲੇ ਵਿੱਚ ਟਿਕੇ ਰਹਿਣ ਲਈ ਕਮਾਲ ਦੀ ਸਮਰੱਥਾ, ਸਹਿਣਸ਼ਕਤੀ ਅਤੇ ਦ੍ਰਿੜ੍ਹ ਇਰਾਦੇ ਦੀ ਲੋੜ ਹੁੰਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਦੀ ਸ਼ਾਨਦਾਰ ਮਿਸਾਲ ਪੇਸ਼ ਕਰਦੇ ਹੋਏ ਆਪਣੀ ਮੁਹਿੰਮ ਦਾ ਮਜ਼ਬੂਤੀ ਨਾਲ ਅੰਤ ਕੀਤਾ, ਜੋ ਕਿ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਜਾਣਕਾਰੀ ਦਿੱਤੀ:

“ਏਸ਼ਿਆਈ ਖੇਡਾਂ ਵਿੱਚ ਮਰਦਾਂ ਦੀ ਡੈਕਾਥਲੋਨ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਤੇਜਸਵਿਨ ਸ਼ੰਕਰ ਨੂੰ ਬਹੁਤ-ਬਹੁਤ ਵਧਾਈ! ਦੋ ਦਿਨਾਂ ਤੱਕ ਚੱਲਣ ਵਾਲੇ ਇੰਨੇ ਔਖੇ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਕਮਾਲ ਦੀ ਸਮਰੱਥਾ, ਸਹਿਣਸ਼ਕਤੀ ਅਤੇ ਦ੍ਰਿੜ੍ਹ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਨੇ ਇਨ੍ਹਾਂ ਤਿੰਨਾਂ ਦਾ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਆਪਣੀ ਮੁਹਿੰਮ ਦਾ ਸ਼ਾਨਦਾਰ ਅੰਤ ਕੀਤਾ। ਇਹ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ। ਭਵਿੱਖ ਦੇ ਹਰ ਯਤਨ ਲਈ ਉਨ੍ਹਾਂ ਨੂੰ ਢੇਰਾਂ ਸ਼ੁਭਕਾਮਨਾਵਾਂ: ਪੀਐੱਮ @narendramodi”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ