ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪਾਰੁਲ ਚੌਧਰੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੋਡੀਅਮ ਤੱਕ ਪਹੁੰਚਣ ਦੇ ਨਾਲ-ਨਾਲ ਆਪਣਾ ਸਭ ਤੋਂ ਵਧੀਆ ਨਿੱਜੀ ਪ੍ਰਦਰਸ਼ਨ ਦਰਜ ਕਰਨਾ ਇਸ ਸਫ਼ਲਤਾ ਨੂੰ ਹੋਰ ਵੀ ਖ਼ਾਸ ਬਣਾਉਂਦਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪਾਰੁਲ ਦੇ ਸਮਰਪਣ ਅਤੇ ਅਟੁੱਟ ਲਗਨ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਨਾਲ ਹੀ ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਪਾਰੁਲ ਚੌਧਰੀ ਦਾ ਸ਼ਾਨਦਾਰ ਪ੍ਰਦਰਸ਼ਨ, ਉਨ੍ਹਾਂ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ! ਇਸ ਸਫ਼ਲਤਾ ਨੂੰ ਹੋਰ ਵੀ ਖ਼ਾਸ ਬਣਾਉਣ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਨੇ ਪੋਡੀਅਮ ਤੱਕ ਪਹੁੰਚਣ ਦੇ ਨਾਲ-ਨਾਲ ਆਪਣਾ ਸਭ ਤੋਂ ਵਧੀਆ ਨਿੱਜੀ ਪ੍ਰਦਰਸ਼ਨ ਵੀ ਦਿੱਤਾ।ਉਨ੍ਹਾਂ ਦੇ ਸਮਰਪਣ ਅਤੇ ਅਟੁੱਟ ਲਗਨ ’ਤੇ ਪੂਰੇ ਭਾਰਤ ਨੂੰ ਮਾਣ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ: ਪੀਐੱਮ @narendramodi”
A brilliant performance by Parul Chaudhary to win Bronze in the Women’s 3000m Steeplechase at the Asian Games! Making the achievement even more special, she clocked a personal best on her way to the podium. Her dedication and perseverance have made India proud. Best wishes for her endeavour ahead: PM @narendramodi
— PMO India (@PMOIndia) September 27, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
A brilliant performance by Parul Chaudhary to win Bronze in the Women’s 3000m Steeplechase at the Asian Games! Making the achievement even more special, she clocked a personal best on her way to the podium. Her dedication and perseverance have made India proud. Best wishes for…
— PMO India (@PMOIndia) September 27, 2026