Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 53 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਅੰਤਿਮ ਪੰਘਾਲ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 53 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਅੰਤਿਮ ਪੰਘਾਲ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਮਿਸਾਲੀ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸ਼੍ਰੀ ਮੋਦੀ ਨੇ ਅੰਤਿਮ ਪੰਘਾਲ ਨੂੰ ਨਿਰੰਤਰ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਦੇਸ਼ ਦਾ ਹੋਰ ਮਾਣ ਵਧਾਵੇਗੀ ਅਤੇ ਹੋਰ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ; 

“ਏਸ਼ਿਆਈ ਖੇਡਾਂ ਵਿੱਚ ਅੰਤਿਮ ਪੰਘਾਲ ਦਾ ਚਾਂਦੀ ਦਾ ਤਮਗ਼ਾ ਜਿੱਤਣਾ ਅਸਲ ਵਿੱਚ ਮਿਸਾਲੀ ਹੈ! ਮਹਿਲਾਵਾਂ ਦੇ 53 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵਧਾਈਆਂ। ਉਹ ਦੇਸ਼ ਲਈ ਲਗਾਤਾਰ ਹੋਰ ਮਾਣ ਲਿਆਉਂਦੀ ਰਹੇ ਅਤੇ ਹੋਰ ਖਿਡਾਰੀਆਂ ਨੂੰ ਪ੍ਰੇਰਿਤ ਕਰੇ, ਅਜਿਹੀ ਮੇਰੀ ਕਾਮਨਾ ਹੈ: ਪ੍ਰਧਾਨ ਮੰਤਰੀ@narendramodi”

************

ਐੱਮਜੇਪੀਐੱਸ/ਐੱਸਐੱਸ/ਐੱਸਟੀ