Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾਂ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਤੇਜਸ ਨੰਦਕੁਮਾਰ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਬੈਕਸਟ੍ਰੋਕ ਐੱਸ7 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰਨ ਲਈ ਤੇਜਸ ਨੰਦਕੁਮਾਰ ਨੂੰ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਦ੍ਰਿੜ੍ਹਤਾ, ਸਖ਼ਤ ਮਿਹਨਤ ਅਤੇ ਆਪਣੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਪ੍ਰਤੀ ਪ੍ਰਤੀਬੱਧਤਾ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਆਗਾਮੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

“ਤੇਜਸ ਨੰਦਕੁਮਾਰ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਬੈਕਸਟ੍ਰੋਕ ਐੱਸ7 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਉਨ੍ਹਾਂ ਦੀ ਦ੍ਰਿੜ੍ਹਤਾ, ਸਖ਼ਤ ਮਿਹਨਤ ਅਤੇ ਆਪਣੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਪ੍ਰਤੀ ਵਚਨਬੱਧਤਾ ਸ਼ਲਾਘਾਯੋਗ ਹੈ। ਇਸ ਉਪਲਬਧੀ ’ਤੇ ਤੇਜਸ ਨੂੰ ਵਧਾਈ। ਉਨ੍ਹਾਂ ਦੇ ਆਗਾਮੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ