Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਰਾਹੁਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ42/ਟੀ63 ਮੁਕਾਬਲੇ ਵਿੱਚ ਸ਼ਾਨਦਾਰ ਛਾਲ ਮਾਰ ਕੇ ਕਾਂਸੇ ਦਾ ਤਗ਼ਮਾ ਹਾਸਲ ਕਰਨ ਲਈ ਰਾਹੁਲ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮਾਣ ਵਾਲਾ ਪਲ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਨਵੀਂਆਂ ਬੁਲੰਦੀਆਂ ਨੂੰ ਛੂੰਹਦੇ ਰਹਿਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕਰਦਿਆਂ ਕਿਹਾ:

“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਰਾਹੁਲ ਲਈ ਇੱਕ ਮਾਣ ਵਾਲਾ ਪਲ! ਉਨ੍ਹਾਂ ਨੇ ਪੁਰਸ਼ਾਂ ਦੇ ਹਾਈ ਜੰਪ ਟੀ42/ਟੀ63 ਮੁਕਾਬਲੇ ਵਿੱਚ ਸ਼ਾਨਦਾਰ ਛਾਲ ਨਾਲ ਕਾਂਸੇ ਦਾ ਤਗ਼ਮਾ ਪੱਕਾ ਕੀਤਾ ਹੈ। ਉਮੀਦ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਨਵੀਂਆਂ ਬੁਲੰਦੀਆਂ ਨੂੰ ਛੂੰਹਦੇ ਰਹਿਣਗੇ: ਪ੍ਰਧਾਨ ਮੰਤਰੀ @narendramodi”

*******

ਐੱਮਜੇਪੀਐੱਸ/ਐੱਸਐੱਸ/ਪੀਆਰਕੇ