Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਨਵੇਂ ਖੇਡਾਂ ਦੇ ਰਿਕਾਰਡ ਨਾਲ ਸੋਨੇ ਦਾ ਤਗ਼ਮਾ ਜਿੱਤਣ ’ਤੇ ਉਨ੍ਹਾਂ ਦੇ ਬੇਮਿਸਾਲ ਖੇਡ ਪ੍ਰਦਰਸ਼ਨ ਲਈ ਨਿਸ਼ਾਦ ਕੁਮਾਰ ਨੂੰ ਵਧਾਈ ਦਿੱਤੀ।

ਇਹ ਜ਼ਿਕਰ ਕਰਦੇ ਹੋਏ ਕਿ ਉਨ੍ਹਾਂ ਦੀ ਬਹੁਪੱਖੀ ਪ੍ਰਤਿਭਾ ਅਤੇ ਉੱਤਮਤਾ ਪ੍ਰਾਪਤ ਕਰਨ ਦੀ ਲਗਨ ਅਸਲ ਵਿੱਚ ਕਮਾਲ ਦੀ ਹੈ, ਜਿਸ ਦੇ ਨਤੀਜੇ ਸਦਕਾ ਉਨ੍ਹਾਂ ਨੇ ਦੋ ਸੋਨੇ ਦੇ ਤਗ਼ਮੇ ਜਿੱਤੇ ਹਨ ਅਤੇ ਪੂਰੇ ਦੇਸ਼ ਤੋਂ ਪ੍ਰਸ਼ੰਸਾ ਹਾਸਲ ਕੀਤੀ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

“ਨਿਸ਼ਾਦ ਵੱਲੋਂ ਬੇਮਿਸਾਲ ਖੇਡ ਪ੍ਰਦਰਸ਼ਨ! 

ਪੁਰਸ਼ਾਂ ਦੇ ਹਾਈ ਜੰਪ ਟੀ47 ਵਿੱਚ ਨਵੇਂ ਖੇਡਾਂ ਦੇ ਰਿਕਾਰਡ ਨਾਲ ਸੋਨੇ ਦਾ ਤਗ਼ਮਾ ਜਿੱਤਣ ’ਤੇ ਪ੍ਰਤਿਭਾਵਾਨ ਨਿਸ਼ਾਦ ਕੁਮਾਰ ਨੂੰ ਵਧਾਈਆਂ। ਲੌਂਗ ਜੰਪ ਵਿੱਚ ਪਹਿਲਾਂ ਹੀ ਸੋਨ ਤਗ਼ਮਾ ਜਿੱਤ ਚੁੱਕੇ, ਉਨ੍ਹਾਂ ਨੇ ਦੋ ਸੋਨੇ ਦੇ ਤਗ਼ਮਿਆਂ ਅਤੇ ਪੂਰੇ ਦੇਸ਼ ਦੀ ਪ੍ਰਸ਼ੰਸਾ ਨੂੰ ਹਾਸਲ ਕੀਤਾ ਹੈ। ਉਨ੍ਹਾਂ ਦੀ ਬਹੁਪੱਖੀ ਪ੍ਰਤਿਭਾ ਅਤੇ ਉੱਤਮਤਾ ਦੀ ਪ੍ਰਾਪਤ ਕਰਨ ਦੀ ਲਗਨ ਸੱਚਮੁੱਚ ਕਮਾਲ ਦੀ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ: ਪੀਐੱਮ @narendramodi”

*********

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ