Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਸ਼ੀਤਲ ਦੇਵੀ ਅਤੇ ਟੋਮਨ ਕੁਮਾਰ ਨੂੰ ਦਿੱਤੀ ਵਧਾਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੈਰਾ ਕੰਪਾਊਂਡ ਮਿਕਸਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ਜਿੱਤਣ ਲਈ ਸ਼ੀਤਲ ਦੇਵੀ ਅਤੇ ਟੋਮਨ ਕੁਮਾਰ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਜਿੱਤ ਹੁਨਰ, ਧੀਰਜ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਸੀ। ਉਨ੍ਹਾਂ ਕਿਹਾ ਕਿ ਭਾਰਤ ਉਨ੍ਹਾਂ ਦੀ ਸਫਲਤਾ ’ਤੇ ਖ਼ੁਸ਼ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੈਰਾ ਕੰਪਾਊਂਡ ਮਿਕਸਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਸ਼ੀਤਲ ਦੇਵੀ ਅਤੇ ਟੋਮਨ ਕੁਮਾਰ ਨੂੰ ਵਧਾਈਆਂ! ਉਨ੍ਹਾਂ ਦੀ ਸ਼ਾਨਦਾਰ ਜਿੱਤ ਹੁਨਰ, ਧੀਰਜ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਸੀ। ਭਾਰਤ ਉਨ੍ਹਾਂ ਦੀ ਸਫਲਤਾ ’ਤੇ ਖ਼ੁਸ਼ ਹੈ: ਪ੍ਰਧਾਨ ਮੰਤਰੀ @narendramodi”

******************

ਐੱਮਜੇਪੀਐੱਸ/ਐੱਸਐੱਸ/ਪੀਆਰਕੇ