Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਰਾਕੇਸ਼ਭਾਈ ਭੱਟ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 200 ਮੀਟਰ ਟੀ37 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਰਾਕੇਸ਼ਭਾਈ ਭੱਟ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਦੋ ਕਾਂਸੇ ਦੇ ਤਗ਼ਮੇ ਜਿੱਤ ਕੇ ਉਨ੍ਹਾਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਹੋਰ ਕਈ ਮੀਲ ਪੱਥਰ ਹਾਸਲ ਕਰਨਗੇ। ਪ੍ਰਧਾਨ ਮੰਤਰੀ ਨੇ ਆਉਣ ਵਾਲੇ ਸਾਲਾਂ ਵਿੱਚ ਵੀ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਸਾਂਝੀ ਕੀਤੀ:

“ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 200 ਮੀਟਰ ਟੀ37 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਰਾਕੇਸ਼ਭਾਈ ਭੱਟ ਨੂੰ ਵਧਾਈਆਂ! ਇਸ ਸੀਜ਼ਨ ਵਿੱਚ ਦੋ ਕਾਂਸੇ ਦੇ ਤਗ਼ਮੇ ਜਿੱਤ ਕੇ ਉਨ੍ਹਾਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਮੀਦ ਹੈ ਕਿ ਉਹ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਹੋਰ ਕਈ ਮੀਲ ਪੱਥਰ ਹਾਸਲ ਕਰਨਗੇ। ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi”

 

***********

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ