ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 100 ਮੀਟਰ ਫ੍ਰੀਸਟਾਈਲ ਐੱਸ11 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਹਿਮਾਂਸ਼ੂ ਨੰਦਲ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਆਪਣੇ ਨਾਂ ਤਿੰਨ ਕਾਂਸੇ ਦੇ ਤਗ਼ਮੇ ਕਰਕੇ ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਵੱਡੀਆਂ ਸਫਲਤਾਵਾਂ ਹਾਸਲ ਕਰਨਗੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਗਲੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ:
“ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 100 ਮੀਟਰ ਫ੍ਰੀਸਟਾਈਲ ਐੱਸ11 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਹਿਮਾਂਸ਼ੂ ਨੰਦਲ ਨੂੰ ਵਧਾਈਆਂ! ਇਸ ਸੀਜ਼ਨ ਵਿੱਚ ਆਪਣੇ ਨਾਂ ਤਿੰਨ ਕਾਂਸੇ ਦੇ ਤਗ਼ਮੇ ਕਰਕੇ, ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਹੈ। ਉਮੀਦ ਹੈ ਕਿ ਉਹ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਵੱਡੀਆਂ ਸਫਲਤਾਵਾਂ ਹਾਸਲ ਕਰਨਗੇ। ਅਗਲੇ ਸਫ਼ਰ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
Congratulations to Himanshu Nandal on winning Bronze in the Men’s 100m Freestyle S11 event at the Asian Para Games! With three Bronze medals to his name in this edition, he has shown impressive performance. May he continue to excel and achieve greater success. Wishing him the very best for the journey ahead: PM @narendramodi
— PMO India (@PMOIndia) October 23, 2026
*************
ਐੱਮਜੇਪੀਐੱਸ/ਐੱਸਐੱਸ/ਪੀਆਰਕੇ