Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਝਾਂਕੀਆ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ


 

 

ਪ੍ਰਧਾਨ ਮੰਤਰੀ , ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੇ ਸਬੰਧ ਵਿੱਚ ਦਿੱਲੀ ਵਿੱਚ ਮੌਜੂਦ ਝਾਂਕੀਆ ਦੇ ਕਲਾਕਾਰਾਂ, ਕਬਾਇਲੀ ਮਹਿਮਾਨਾਂ, ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨਾਲ ਗੱਲਬਾਤ ਕੀਤੀ।

ਤੀਨ ਮੂਰਤੀ ਲਾਅਨ ਵਿਚ ਇਕੱਠੇ ਹੋਏ ਐੱਨਸੀਸੀ ਕੈਡਿਟਾਂ ਦੇ ਗਰੁੱਪ ਨਾਲ ਚਲਦੇ ਹੋਏ, ਉਨ੍ਹਾਂ ਨੇ ਭਾਰਤ ਦੀ ਵਿਭਿੰਨਤਾ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਇੱਕ ਦੂਜੇ ਤੋਂ ਸਿੱਖਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਾਡੇ ਆਲੇ-ਦੁਆਲੇ ਹੋ ਰਹੀਆਂ ਤਬਦੀਲੀਆਂ ਨੂੰ ਗਲੇ ਲਗਾਉਣਾ ਮਹੱਤਵਪੂਰਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੇ ਨੌਜਵਾਨ ਦੇਸ਼  ਵਿੱਚ ਪਰਿਵਰਤਨਕਾਰੀ ਬਦਲਾਅ ਲਿਆ ਸਕਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਨੂੰ ਸਾਡੇ ਹਥਿਆਰਬੰਦ ਬਲਾਂ ‘ਤੇ ਬਹੁਤ ਮਾਣ ਹੈ।ਉਸੇ ਭਾਵਨਾ ਵਿੱਚ ਉਨ੍ਹਾਂ ਨੇ ਹੋਰ ਕਿਹਾ ਸਾਨੂੰ ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਵਿਅਕਤੀਆਂ ਬਾਰੇ ਵਧੇਰੇ ਜਾਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬਹੁਤ ਸਾਰੇ ਪੁਲਿਸ ਕਰਮਚਾਰੀ ਹਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਆਪਣੀਆਂ ਜਾਨਾਂ ਵਾਰੀਆਂ ਹਨ ਅਤੇ ਉਨ੍ਹਾਂ ਦੇ ਬਲੀਦਾਨਾਂ ਬਾਰੇ ਜਾਣਨਾ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਨੇ ਸਫਾਈ ਦੇ ਮਹੱਤਵ ਦਾ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ ਨੂੰ ਪੂਰਾ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਾਰ ਗਣਤੰਤਰ ਦਿਵਸ ਵਿਸ਼ੇਸ਼ ਸੀ, ਕਿਉਂਕਿ 10 ਰਾਸ਼ਟਰਾਂ ਦੇ ਨੇਤਾ  ਇਸ ਸਮਾਗਮ ਵਿੱਚ ਸਾਡੇ ਨਾਲ ਸ਼ਾਮਲ ਹੋਏ।

***

ਏਕੇਟੀ/ਐੱਸਐੱਚ