Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨ.ਟੀ.ਆਰ. ਗਾਰੂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨ.ਟੀ.ਆਰ ਗਾਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨ.ਟੀ.ਆਰ. ਗਾਰੂ ਨੂੰ ਲੋਕ ਭਲਾਈ ਅਤੇ ਸੁਸ਼ਾਸਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਪਿਆਰ ਨਾਲ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਗ਼ਰੀਬਾਂ ਅਤੇ ਹਾਸ਼ੀਏ ’ਤੇ ਰਹਿਣ ਵਾਲੇ ਲੋਕਾਂ ਦੇ ਸਨਮਾਨ ਨੂੰ ਯਕੀਨੀ ਬਣਾਇਆ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਿਨੇਮਾ ਵਿੱਚ ਐੱਨ.ਟੀ.ਆਰ. ਗਾਰੂ ਦਾ ਯੋਗਦਾਨ ਪੀੜ੍ਹੀਆਂ ਨੂੰ ਮੰਤਰ-ਮੁਗਧ ਕਰਦਾ ਰਹਿੰਦਾ ਹੈ ਅਤੇ ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਅਥਾਹ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਮਹਾਨ ਐੱਨ.ਟੀ.ਆਰ. ਗਾਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ। ਲੋਕ ਭਲਾਈ ਅਤੇ ਸ਼ਾਸਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਲਈ ਸਨਮਾਨ ਨੂੰ ਯਕੀਨੀ ਬਣਾਇਆ। ਸਿਨੇਮਾ ਵਿੱਚ ਉਨ੍ਹਾਂ ਦਾ ਯੋਗਦਾਨ ਪੀੜ੍ਹੀਆਂ ਨੂੰ ਮੰਤਰ-ਮੁਗਧ ਕਰਦਾ ਰਹੇਗਾ। ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਅਥਾਹ ਪ੍ਰੇਰਨਾ ਦਾ ਸਰੋਤ ਹਨ। ਮੇਰੇ ਮਿੱਤਰ ਚੰਦਰਬਾਬੂ ਨਾਇਡੂ ਗਾਰੂ ਦੀ ਅਗਵਾਈ ਵਿੱਚ ਆਂਧਰਾ ਪ੍ਰਦੇਸ਼ ਦੀ ਐੱਨ.ਡੀ.ਏ. ਸਰਕਾਰ, ਜਨਤਾ ਲਈ ਉਨ੍ਹਾਂ ਵੱਲੋਂ ਸੰਜੋਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।

@ncbn”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ