Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਬਾਰੀਪਦਾ ਵਿੱਚ ਵਿਕਾਸ ਕਾਰਜ ਉਦਘਾਟਨ ਅਤੇ ਲਾਂਚ ਕੀਤੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਬਾਰੀਪਦਾ ਦਾ ਦੌਰਾ ਕੀਤਾ।

ਉਨ੍ਹਾਂ ਨੇ ਪ੍ਰਾਚੀਨ ਕਿਲ੍ਹੇ ਹਰਿਪੁਰਗੜ੍ਹ ਵਿੱਚ ਰਸਿਕਾ ਰੇਅ ਮੰਦਰ ਦੀ ਸਾਂਭ-ਸੰਭਾਲ ਅਤੇ ਵਿਕਾਸ ‘ਤੇ ਖੁਦਾਈ ਦੇ ਕਾਰਜ ਦਾ ਉਦਘਾਟਨ ਕਰਨ ਲਈ ਇੱਕ ਡਿਜੀਟਲ ਤਖ਼ਤੀ ਤੋਂ ਪਰਦਾ ਹਟਾਇਆ।

ਪ੍ਰਧਾਨ ਮੰਤਰੀ ਨੇ ਤਿੰਨ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਵੀ ਨੀਂਹ ਪੱਥਰ ਰੱਖਿਆ।

ਉਨ੍ਹਾਂ ਨੇ ਆਈਓਸੀਐੱਲ ਦੀ ਪਾਰਾਦੀਪ-ਹਲਦੀਆ-ਦੁਰਗਾਪੁਰ (Paradip-Haldia-Durgapur) ਐੱਲਪੀਜੀ ਪਾਈਪਲਾਈਨ ਦੇ ਬਾਲਾਸੋਰ-ਹਲਦੀਆਂ-ਦੁਰਗਾਪੁਰ ਸੈਕਸ਼ਨ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ । ਉਨ੍ਹਾਂ ਨੇ ਬਾਲਾਸੋਰ ਵਿੱਚ ਮਲਟੀ ਮੋਡਲ ਲੌਜਿਸਟਿਕ ਪਾਰਕ ਅਤੇ ਛੇ ਪਾਸਪੋਰਟ ਸੇਵਾ ਕੇਂਦਰਾਂ ਦਾ ਵੀ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਨੇ ਟਾਟਾਨਗਰ ਤੋਂ ਬਦਾਮਪਹਾੜ (Badampahar) ਤੱਕ ਦੂਜੀ ਯਾਤਰੀ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਈ।
ਇਸ ਮੌਕੇ ‘ਤੇ ਇੱਕ ਜਨ ਸਭਾ ਦਾ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਕੁੱਲ 4000 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਜਾਂ ਉਦਘਾਟਨ ਕੀਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਜਿਹੇ ਬੁਨਿਆਦੀ ਢਾਂਚਿਆ ਦੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਨ੍ਹਾਂ ਵਿੱਚ ਆਮ ਆਦਮੀ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਂਦਾ ਜਾ ਸਕੇਗਾ।

ਉਨ੍ਹਾਂ ਨੇ ਕਿਹਾ ਕਿ ਬਾਲਾਸੋਰ-ਹਲਦੀਆ-ਦੁਰਗਾਪੁਰ ਐੱਲਪੀਜੀ ਪਾਈਪਲਾਈਨ,ਓਡੀਸ਼ਾ ਅਤੇ ਪੱਛਮ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਐੱਲਪੀਜੀ ਦੀ ਅਸਾਨ ਸਪਲਾਈ ਸੁਨਿਚਸ਼ਿਤ ਕਰੇਗੀ ਅਤੇ ਇਸ ਨਾਲ ਟ੍ਰਾਂਸਪੋਰਟ ਲਾਗਤ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।

ਉਨ੍ਹਾਂ ਨੇ 21 ਵੀਂ ਸਦੀ ਵਿੱਚ ਸੰਪਰਕ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਆਧੁਨਿਕ ਬੁਨਿਆਦੀ ਢਾਂਚੇ ਅਤੇ ਸੰਪਰਕ ਦੀ ਦਿਸ਼ਾ ਵਿੱਚ ਲਾਸਾਨੀ ਨਿਵੇਸ਼ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਓਡੀਸ਼ਾ ਵਿੱਚ ਵੀ ਸੜਕ, ਰੇਲ ਅਤੇ ਹਵਾਈ ਸੰਪਰਕ ‘ਤੇ ਜ਼ੋਰ ਦਿੱਤਾ ਗਿਆ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ ਰੇਲ ਸੰਪਰਕ ਵਧਾਉਣ ਨਾਲ ਨਾ ਸਿਰਫ਼ ਲੋਕਾਂ ਨੂੰ ਆਉਣ-ਜਾਣ ਦੀ ਸਹੂਲਤ ਮਿਲੇਗੀ ਸਗੋਂ ਖਣਿਜ ਸੰਸਾਧਨਾਂ ਦੀ ਸਪਲਾਈ ਉਦਯੋਗਾਂ ਲਈ ਜ਼ਿਆਦਾ ਅਸਾਨ ਹੋਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਨਤ ਬੁਨਿਆਦੀ ਢਾਂਚੇ ਦਾ ਵਧੇਰੇ ਮੁਨਾਫ਼ਾ ਮੱਧ ਵਰਗ ਅਤੇ ਦੇਸ਼ ਦੇ ਦਰਮਿਆਨ ਉਦੱਮਾ ਨੂੰ ਮਿਲੇਗਾ । ਉਨ੍ਹਾਂ ਨੇ ਕਿਹਾ ਕਿ ਆਧੁਨਿਕ ਸੜਕਾਂ, ਸਵੱਛ ਰੇਲ ਅਤੇ ਕਿਫ਼ਾਇਤੀ ਹਵਾਈ ਯਾਤਰਾ, ਇਹ ਸਾਰੇ ਮੱਧ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਉਣ ਵਿੱਚ ਯੋਗਦਾਨ ਦਿੰਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਵਰ੍ਹਿਆ ਤੋਂ, ਕੇਂਦਰ ਸਰਕਾਰ ਨੇ ਪਾਸਪੋਰਟ ਪ੍ਰਾਪਤ ਕਰਨ ਵਿੱਚ ਲੋਕਾਂ ਨੂੰ ਹੋਣ ਵਾਲੀਆਂ ਕਠਿਨਾਈਆਂ ਨੂੰ ਘੱਟ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਛੇ ਪਾਸਪੋਰਟ ਸੇਵਾ ਕੇਂਦਰਾਂ ਦਾ ਉਦਘਾਟਨ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਨੇ ਇਸ ਨੂੰ “ਈਜ਼ ਆਵ੍ ਲਿਵਿੰਗ ” ਦੀ ਦਿਸ਼ਾ ਵਿੱਚ ਇੱਕ ਹੋਰ ਯਤਨ ਦੱਸਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੀ ਸੰਪੂਰਨ ਸੱਭਿਆਚਾਰਕ ਵਿਰਾਸਤ ਦੀ ਸਾਂਭ-ਸੰਭਾਲ ਲਈ ਵੀ ਕੋਸ਼ਿਸ਼ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸ਼ਰਧਾ , ਅਧਿਆਤਮਿਕਤਾ ਅਤੇ ਇਤਿਹਾਸ ਨਾਲ ਸਬੰਧਤ ਸਥਾਨਾਂ ਨੂੰ ਯੋਗ ਅਤੇ ਆਯੁਰਵੇਦ ਦੇ ਗਿਆਨ ਨਾਲ ਸਰਗਰਮ ਰੂਪ ਵਿੱਚ ਪ੍ਰਚਾਰਿਤ ਅਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ, ਪ੍ਰਧਾਨ ਮੰਤਰੀ ਨੇ ਪ੍ਰਾਚੀਨ ਕਿਲ੍ਹੇ ਹਰਿਪੁਰਗੜ੍ਹ ਵਿੱਚ ਰਸਿਕਾ ਰੇਅ ਮੰਦਰ ਦੇ ਸਾਂਭ-ਸੰਭਾਲ ਅਤੇ ਵਿਕਾਸ ਅਤੇ ਖੁਦਾਈ ਕੀਤੇ ਢਾਂਚੇ ਦੇ ਵਿਕਾਸ ਕਾਰਜਾਂ ਦੀ ਵੀ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨਾਲ ਟੂਰਿਜ਼ਮ ਨੂੰ ਹੁਲਾਰਾ ਦੇਣ ਵਿੱਚ ਮਦਦ ਮਿਲ ਰਹੀ ਹੈ ।

***

ਏਕੇਟੀ/ਏਕੇ