ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਨੂੰ ਈਦ ਦੀਆਂ ਸ਼ੁਭਕਾਮਨਾਵਾਂ ਦੇਣ ਅਤੇ ਪੱਛਮੀ ਏਸ਼ੀਆ ਖੇਤਰ ਵਿੱਚ ਉੱਭਰ ਰਹੀ ਸਥਿਤੀ ’ਤੇ ਚਰਚਾ ਕਰਨ ਲਈ ਇੱਕ ਸਾਰਥਕ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਗੱਲਬਾਤ ਕੀਤੀ ਅਤੇ ਓਮਾਨ ਦੇ ਲੋਕਾਂ ਨੂੰ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ। ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਤਣਾਅ ਘਟਾਉਣ ਅਤੇ ਉਸ ਤੋਂ ਬਾਅਦ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਸੰਵਾਦ ਅਤੇ ਕੂਟਨੀਤੀ ਨੂੰ ਤਰਜੀਹ ਦੇਣ ਦੀ ਲੋੜ ’ਤੇ ਸਹਿਮਤੀ ਪ੍ਰਗਟਾਈ। ਪ੍ਰਧਾਨ ਮੰਤਰੀ ਨੇ ਓਮਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਭਾਰਤ ਦੀ ਨਿੰਦਾ ਨੂੰ ਦੁਹਰਾਇਆ ਅਤੇ ਭਾਰਤੀ ਨਾਗਰਿਕਾਂ ਸਮੇਤ ਹਜ਼ਾਰਾਂ ਲੋਕਾਂ ਦੀ ਸੁਰੱਖਿਅਤ ਵਾਪਸੀ ਵਿੱਚ ਓਮਾਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਭਾਰਤ ਅਤੇ ਓਮਾਨ ਹੋਰਮੁਜ਼ ਜਲਡਮਰੂਮੱਧ (Strait of Hormuz) ਤੋਂ ਸੁਰੱਖਿਅਤ ਅਤੇ ਨਿਰਵਿਘਨ ਜਹਾਜ਼ਰਾਨੀ ਲਈ ਵਚਨਬੱਧ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਮੈਂ ਆਪਣੇ ਭਰਾ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਸਾਰਥਕ ਗੱਲਬਾਤ ਕੀਤੀ ਅਤੇ ਓਮਾਨ ਦੇ ਲੋਕਾਂ ਨੂੰ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਅਸੀਂ ਇਸ ਗੱਲ ’ਤੇ ਸਹਿਮਤ ਹੋਏ ਕਿ ਤਣਾਅ ਘਟਾਉਣ ਅਤੇ ਉਸ ਤੋਂ ਬਾਅਦ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਸੰਵਾਦ ਅਤੇ ਕੂਟਨੀਤੀ ਨੂੰ ਤਰਜੀਹ ਦੇਣੀ ਜ਼ਰੂਰੀ ਹੈ।
ਭਾਰਤ ਨੇ ਓਮਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਸਖ਼ਤ ਨਿੰਦਾ ਦੁਹਰਾਈ ਅਤੇ ਭਾਰਤੀ ਨਾਗਰਿਕਾਂ ਸਮੇਤ ਹਜ਼ਾਰਾਂ ਲੋਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਓਮਾਨ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਭਾਰਤ ਅਤੇ ਓਮਾਨ ਹੋਰਮੁਜ਼ ਜਲਡਮਰੂਮੱਧ ਤੋਂ ਸੁਰੱਖਿਅਤ ਅਤੇ ਨਿਰਵਿਘਨ ਜਹਾਜ਼ਰਾਨੀ ਲਈ ਵਚਨਬੱਧ ਹਨ।”
https://x.com/narendramodi/status/2034581816267743375?s=20
****
ਐੱਮਜੇਪੀਐੱਸ/ਪੀਆਰਕੇ
Had a productive conversation with my brother Sultan Haitham bin Tariq and conveyed advance Eid greetings to the people of Oman.
— Narendra Modi (@narendramodi) March 19, 2026
We agreed on the need to prioritize dialogue and diplomacy for de-escalation and subsequent restoration of peace and stability.
Reiterated India’s…