Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਔਰਤਾਂ ਦੀ ਅਗਵਾਈ ਵਾਲੀ ਸ਼ਾਸਨ ਪ੍ਰਣਾਲੀ ਦੇ ਦ੍ਰਿਸ਼ਟੀਕੋਣ ਨਾਲ ਸਬੰਧਤ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅੰਨਪੂਰਨਾ ਦੇਵੀ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਭਾਰਤ ਵਿੱਚ ਔਰਤਾਂ ਦੀ ਅਗਵਾਈ ਵਾਲੀ ਸ਼ਾਸਨ ਪ੍ਰਣਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਇੱਕ ਡਰਾਫਟ ਦੀ ਰੂਪ-ਰੇਖਾ ਪੇਸ਼ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਪ੍ਰਤੀਨਿਧਤਾ ਦਾ ਅਸਲ ਪ੍ਰਭਾਵ ਵਿੱਚ ਬਦਲਣਾ ਜ਼ਰੂਰੀ ਹੈ। ਸਰਕਾਰ ਨੇ ਹਮੇਸ਼ਾ ‘ਨਾਰੀ ਸ਼ਕਤੀ’ ਨੂੰ ਹਰ ਰੂਪ ਵਿੱਚ ਤਰਜੀਹ ਦਿੱਤੀ ਹੈ, ਇਸ ਲਈ ਨਾਰੀ ਸ਼ਕਤੀ ਵੰਦਨ ਅਧਿਨੀਅਮ ਦੀ ਨੀਂਹ ਰੱਖਦੇ ਹੋਏ ਭਾਰਤ ਮਹਿਲਾ-ਅਗਵਾਈ ਵਾਲੀ ਸ਼ਾਸਨ ਪ੍ਰਣਾਲੀ ਵੱਲ ਵਧ ਰਿਹਾ ਹੈ। ਇਹ ਇੱਕ ਵਿਕਸਤ ਭਾਰਤ ਦਾ ਵੀ ਇੱਕ ਮੁੱਖ ਥੰਮ੍ਹ ਹੈ!”

ਕੇਂਦਰੀ ਮੰਤਰੀ ਸ਼੍ਰੀਮਤੀ @Annapurna4BJP ਦੇ ਲੇਖ ਵਿੱਚ ਅੱਗੇ ਦੀ ਕਾਰਜ ਯੋਜਨਾ ਦਾ ਵੇਰਵਾ ਦਿੱਤਾ ਗਿਆ ਹੈ। ਇਸ ਨੂੰ ਜ਼ਰੂਰ ਪੜ੍ਹੋ।

 

***************

ਐੱਮਜੇਪੀਐੱਸ/ਪੀਆਰਕੇ