Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਚਿੱਤਰਦੁਰਗ ਜ਼ਿਲ੍ਹੇ ਵਿੱਚ ਹੋਏ ਹਾਦਸੇ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਚਿੱਤਰਦੁਰਗ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ‘ਤੇ ਲਿਖਿਆ:

“ਕਰਨਾਟਕ ਦੇ ਚਿੱਤਰਦੁਰਗ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ, ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

 

************

ਐੱਮਜੇਪੀਐੱਸ/ਵੀਜੇ