Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕਾਰਵਾਰ ਵਿੱਚ ਹੋਏ ਹਾਦਸੇ ਦੌਰਾਨ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਕਾਰਵਾਰ ਜ਼ਿਲ੍ਹੇ ਵਿੱਚ ਵਾਪਰੇ ਦੁਖਦਾਈ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਦਿਲੀਂ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ)  ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦੀ ਘੋਸ਼ਣਾ ਕੀਤੀ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਕਿ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। 

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

 “ਕਰਨਾਟਕ ਦੇ ਕਾਰਵਾਰ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਡੂੰਘਾ ਦੁੱਖ ਹੋਇਆ ਹੈ। ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਦਿਲੀਂ ਹਮਦਰਦੀ। ਮੈਂ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਦਿੱਤਾ ਜਾਵੇਗਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ