Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐੱਫ ਜਵਾਨਾਂ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐੱਫ ਜਵਾਨਾਂ ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਪੁਲਵਾਮਾ ਵਿੱਚ ਸੀਆਰਪੀਐੱਫ ਦੇ ਜਵਾਨਾਂ ਤੇ ਹਮਲੇ ਦੀ ਘਟਨਾ ਅਤਿਅੰਤ ਨਿੰਦਣਯੋਗ ਹੈ। ਮੈਂ ਇਸ ਕਾਇਰਤਾਪੂਰਨ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਸਾਡੇ ਬਹਾਦਰ ਸੁਰੱਖਿਆ ਕਰਮੀਆਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ। ਪੂਰਾ ਰਾਸ਼ਟਰ ਬਹਾਦਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢੇ ਜੋੜਕੇ ਖੜ੍ਹਾ ਹੈ। ਮੈਂ ਜ਼ਖਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। “

 ***

ਏਕੇਟੀ/ਵੀਜੇ