Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਖੁਸ਼ਹਾਲੀ ਵਧਾਉਣ ਅਤੇ ਪੇਂਡੂ ਭਾਰਤ ਨੂੰ ਮਜ਼ਬੂਤ ​​ਕਰਨ ਲਈ ਕੀਤੀਆਂ ਗਈਆਂ ਪਰਿਵਰਤਨਕਾਰੀ ਪਹਿਲਕਦਮੀਆਂ ਬਾਰੇ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ 12 ਸਾਲਾਂ ਦੌਰਾਨ ਦੇਸੀ ਵੈਕਸੀਨਾਂ ਦੇ ਵਿਕਾਸ ਨਾਲ ਪਸ਼ੂਆਂ ਅਤੇ ਪੋਲਟਰੀ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਕਿਵੇਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਨ੍ਹਾਂ ਯਤਨਾਂ ਨਾਲ ਪਸ਼ੂਆਂ ਦੀ ਸਿਹਤ ਦੀ ਰਾਖੀ ਕਰਨ, ਬਿਮਾਰੀਆਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਘਟਾਉਣ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਕਿਸਾਨ ਭਾਈਚਾਰਿਆਂ ਦੇ ਜੀਵਨ ਦੀ ਸਮੁੱਚੀ ਗੁਣਵੱਤਾ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਦੇਸੀ ਵੈਕਸੀਨਾਂ ਦਾ ਵਿਕਾਸ ਪਸ਼ੂ ਚਿਕਿਤਸਾ ਸਿਹਤ ਸੰਭਾਲ ਦੇ ਖੇਤਰ ਵਿੱਚ ਭਾਰਤ ਦੀਆਂ ਵਧ ਰਹੀਆਂ ਸਮਰੱਥਾਵਾਂ ਅਤੇ ਇੱਕ ਮਜ਼ਬੂਤ ਤੇ ਆਤਮਨਿਰਭਰ ਖੇਤੀਬਾੜੀ ਪ੍ਰਣਾਲੀ ਦੇ ਨਿਰਮਾਣ ਪ੍ਰਤੀ ਦੇਸ਼ ਦੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।

ਸ਼੍ਰੀ ਮੋਦੀ ਨੇ ਐਕਸ ‘ਤੇ ਪੋਸਟ ਕਰਦਿਆਂ ਲਿਖਿਆ:

ਪਿਛਲੇ 12 ਸਾਲਾਂ ਵਿੱਚ ਕਿਸਾਨ ਭੈਣਾਂ-ਭਰਾਵਾਂ ਦੀ ਖੁਸ਼ਹਾਲੀ ਅਤੇ ਪੇਂਡੂ ਭਾਰਤ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ @ChouhanShivraj ਜੀ ਨੇ ਆਪਣੇ ਇਸ ਲੇਖ ਵਿੱਚ ਵਿਸਥਾਰ ਨਾਲ ਦੱਸਿਆ ਹੈ ਕਿ ਕਿਵੇਂ ਦੇਸੀ ਵੈਕਸੀਨਾਂ ਦੇ ਵਿਕਸਿਤ ਹੋਣ ਨਾਲ ਪਸ਼ੂਆਂ ਅਤੇ ਪੰਛੀਆਂ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਵਿੱਚ ਮਦਦ ਮਿਲ ਰਹੀ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ, ਸਗੋਂ ਉਨ੍ਹਾਂ ਦਾ ਜੀਵਨ ਵੀ ਬਿਹਤਰ ਅਤੇ ਸੁਖਾਲ਼ਾ ਹੋਇਆ ਹੈ।

****

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ