Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਦਾ ਲੇਖ ਸਾਂਝਾ ਕੀਤਾ, ਜਿਸ ਵਿੱਚ ਉਜਾਗਰ ਕੀਤਾ ਗਿਆ ਹੈ ਕਿ ਪੀਐੱਮਐੱਫਐੱਮਈ ਯੋਜਨਾ ਉੱਦਮਾਂ ਨੂੰ ਰਸਮੀ ਰੂਪ ਦੇ ਰਹੀ ਹੈ ਅਤੇ ਪੇਂਡੂ ਅਰਥ-ਵਿਵਸਥਾਵਾਂ ਨੂੰ ਮਜ਼ਬੂਤ ਕਰ ਰਹੀ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀ ਚਿਰਾਗ਼ ਪਾਸਵਾਨ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਸੂਖਮ ਫੂਡ ਪ੍ਰੋਸੈਸਿੰਗ ਖੇਤਰ ਜ਼ਮੀਨੀ ਪੱਧਰ ’ਤੇ, ਖ਼ਾਸ ਕਰਕੇ ਔਰਤਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲੇਖ ਦਰਸਾਉਂਦਾ ਹੈ ਕਿ ਕਿਵੇਂ ਪੀਐੱਮਐੱਫਐੱਮਈ ਯੋਜਨਾ ਘੱਟ ਲਾਗਤ, ਤਕਨਾਲੋਜੀ, ਬ੍ਰਾਂਡਿੰਗ ਅਤੇ ਬਾਜ਼ਾਰ ਸੰਪਰਕਾਂ ਰਾਹੀਂ ਉੱਦਮਾਂ ਨੂੰ ਰਸਮੀ ਰੂਪ ਦੇ ਰਹੀ ਹੈ, ਜਿਸ ਨਾਲ ਸਥਾਨਕ ਉਤਪਾਦਕ ਰੁਜ਼ਗਾਰ ਦੇਣ ਵਾਲੇ ਬਣ ਰਹੇ ਹਨ ਅਤੇ ਪੇਂਡੂ ਅਰਥ-ਵਿਵਸਥਾ ਨੂੰ ਮਜ਼ਬੂਤ ਕਰਕੇ ਸਵੈ-ਨਿਰਭਰ ਭਾਰਤ ਦਾ ਨਿਰਮਾਣ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਭਾਰਤ ਦਾ ਸੂਖਮ ਫੂਡ ਪ੍ਰੋਸੈਸਿੰਗ ਖੇਤਰ ਜ਼ਮੀਨੀ ਪੱਧਰ ’ਤੇ, ਖ਼ਾਸ ਕਰਕੇ ਔਰਤਾਂ ਵਿਚਕਾਰ ਉੱਦਮਤਾ ਨੂੰ ਉਤਸ਼ਾਹਿਤ ਕਰ ਰਿਹਾ ਹੈ। ਕੇਂਦਰੀ ਮੰਤਰੀ ਸ਼੍ਰੀ @iChiragPaswan ਨੇ ਦੱਸਿਆ ਕਿ ਪੀਐੱਮਐੱਫਐੱਮਈ  ਘੱਟ ਲਾਗਤ, ਤਕਨਾਲੋਜੀ, ਬ੍ਰਾਂਡਿੰਗ ਅਤੇ ਬਾਜ਼ਾਰ ਸੰਪਰਕਾਂ ਦੇ ਮਾਧਿਅਮ ਨਾਲ ਉੱਦਮਾਂ ਨੂੰ ਰਸਮੀ ਰੂਪ ਦੇ ਰਹੀ ਹੈ। ਇਹ ਸਥਾਨਕ ਉਤਪਾਦਕਾਂ ਨੂੰ ਰੁਜ਼ਗਾਰ ਪੈਦਾ ਕਰਨ ਵਾਲੇ, ਪੇਂਡੂ ਅਰਥ-ਵਿਵਸਥਾ ਨੂੰ ਮਜ਼ਬੂਤ ਬਣਾਉਣ ਵਾਲੇ ਅਤੇ ਸਵੈ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਸਮਰੱਥ ਬਣਾ ਰਹੀ ਹੈ।”

******

ਐੱਮਜੇਪੀਐੱਸ/ਐੱਸਐੱਸ/ਪੀਆਰਕੇ