Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਰ ਵਿੱਚ ਪੂਜਾ ਕੀਤੀ; ਪੁਨਰ ਨਿਰਮਾਣ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ


ਦੀਵਾਲੀ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਦਾਰਨਾਥ ਦਾ ਦੌਰਾ ਕੀਤਾ। ਉਨ੍ਹਾਂ ਨੇ ਇਤਿਹਾਸਕ ਕੇਦਾਰਨਾਥ ਮੰਦਰ ਵਿੱਚ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਪੂਰੇ ਮੰਦਰ ਕੰਪਲੈਕਸ ਦਾ ਦੌਰਾ ਕੀਤਾ ਜਿੱਥੇ ਮਹੱਤਵਪੂਰਨ ਪੁਨਰ ਨਿਰਮਾਣ ਕਾਰਜ ਪ੍ਰਗਤੀ ‘ਤੇ ਹਨ। ਸੀਨੀਅਰ ਅਧਿਕਾਰੀਆਂ ਨੇ ਜਾਰੀ ਕਾਰਜਾਂ ਬਾਰੇ ਪ੍ਰਧਾਨ ਮੰਤਰੀ ਨੂੰ ਦੱਸਿਆ। ਉਨ੍ਹਾਂ ਨੇ ਮੰਦਰ ਕੰਪਲੈਕਸ ਵਿੱਚ ਮੌਜੂਦ ਕਈ ਲੋਕਾਂ ਨਾਲ ਗੱਲਬਾਤ ਕੀਤੀ।

ਸੰਨ 2013 ਵਿੱਚ ਖੇਤਰ ‘ਚ ਆਏ ਗੰਭੀਰ ਹੜ੍ਹ ਅਤੇ ਜ਼ਮੀਨ ਖਿਸਕਣ ਬਾਅਦ, ਕੇਦਾਰਨਾਥ ਮੰਦਰ ਕੰਪਲੈਕਸ ਇਸ ਵੇਲੇ ਇੱਕ ਵੱਡੇ ਵਿਕਾਸ ਅਤੇ ਪੁਨਰ ਨਿਰਮਾਣ ਯਤਨ ਦਾ ਕੇਂਦਰ ਹੈ।

******

ਏਕੇਟੀ/ਐੱਸਐੱਚ