Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਨਾਲ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪੀਨਾਰਾਈ ਵਿਜਯਨ (Shri Pinarayi Vijayan) ਨਾਲ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਸਵੇਰੇ ਇੱਕ ਵਾਰ ਫਿਰ ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪੀਨਾਰਾਈ ਵਿਜਯਨ ਨਾਲ ਗੱਲਬਾਤ ਕੀਤੀ। ਅਸੀਂ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਚਰਚਾ ਕੀਤੀ। ਸਾਰੇ ਰਾਜ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਲਈ ਰੱਖਿਆ ਮੰਤਰਾਲੇ ਨੂੰ ਹੋਰ ਕਦਮ ਚੁੱਕਣ ਲਈ ਕਿਹਾ ਗਿਆ ਹੈ। ਕੇਰਲ ਦੇ ਲੋਕਾਂ ਦੀ ਸੁਰੱਖਿਆ ਅਤੇ ਸਲਾਮਤੀ ਲਈ ਪ੍ਰਾਰਥਨਾ ਕਰ ਰਿਹਾ ਹਾਂ।”

*****

ਏਕੇਟੀ/ਕੇਪੀ